ਟੋਰਾਂਟੋ/ਬਿਊਰੋ ਨਿਊਜ਼ : ਮੌਡਰਨਾ ਵੱਲੋਂ ਨਿੱਕੀ ਉਮਰ ਦੇ ਬੱਚਿਆਂ ਤੇ ਸਕੂਲ ਜਾਣ ਤੋਂ ਪਹਿਲਾਂ ਵਾਲੀ ਉਮਰ ਦੇ ਬੱਚਿਆਂ ਲਈ ਵੈਕਸੀਨ ਤਿਆਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਦੇ ਅੰਤ੍ਰਿਮ ਨਤੀਜੇ ਕਾਫੀ ਕਮਾਲ ਦੇ ਰਹੇ ਹਨ।
ਇੱਕ ਨਿੱਕੀ ਡੋਜ਼ ਵਾਲੀ ਵੈਕਸੀਨ ਲਈ ਰੈਗੂਲੇਟਰ ਦੀ ਮਨਜ਼ੂਰੀ ਦੀ ਅਜੇ ਵੀ ਲੋੜ ਹੈ। ਉਸ ਤੋਂ ਬਾਅਦ ਹੀ ਇਸ ਵੈਕਸੀਨ ਨੂੰ ਫਾਰਮਾਸਿਊਟੀਕਲ ਕੰਪਨੀ ਵੱਲੋਂ ਵੇਚਣ ਦੀ ਇਜਾਜ਼ਤ ਦਿੱਤੀ ਜਾਵੇਗੀ। ਯੂਨੀਵਰਸਿਟੀ ਆਫ ਟੋਰਾਂਟੋ ਦੇ ਵੈਕਸੀਨ ਮਾਹਿਰ ਡਾ. ਓਮਰ ਖਾਨ ਦਾ ਕਹਿਣਾ ਹੈ ਕਿ ਇਸ ਵੈਕਸੀਨ ਦੇ ਸ਼ੁਰੂਆਤੀ ਟ੍ਰਾਇਲ ਰਿਜਲਟ ਕਾਫੀ ਵਧੀਆ ਆਏ ਹਨ ਤੇ ਇਸ ਨਾਲ ਉਨ੍ਹਾਂ ਮਾਪਿਆਂ ਲਈ ਨਵੀਂ ਆਸ ਬੱਝੇਗੀ ਜਿਹੜੇ ਆਪਣੇ ਬੱਚਿਆਂ ਦੇ ਟੀਕੇ ਲਵਾਉਣਾ ਚਾਹੁੰਦੇ ਹਨ।
ਮੌਡਰਨਾ ਵੱਲੋਂ ਕੀਤੇ ਗਏ ਅਧਿਐਨ ਵਿੱਚ ਪਾਇਆ ਗਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਟੀਕਾ ਲਾਏ ਜਾਣ ਤੋਂ ਬਾਅਦ ਵਾਇਰਸ ਨਾਲ ਲੜਨ ਵਾਲੀਆਂ ਐਂਟੀਬਾਡੀਜ ਵੱਡੀ ਪੱਧਰ ਉੱਤੇ ਵਿਕਸਤ ਹੋ ਜਾਂਦੀਆਂ ਹਨ। ਬੱਚਿਆਂ ਨੂੰ ਬਾਲਗਾਂ ਦੇ ਮੁਕਾਬਲੇ ਇੱਕ ਚੌਥਾਈ ਵੈਕਸੀਨ ਦਿੱਤੀ ਜਾਵੇਗੀ। ਇਸ ਨਾਲ ਬੱਚਿਆਂ ਨੂੰ ਕੋਵਿਡ-19 ਖਿਲਾਫ ਬਾਲਗਾਂ ਜਿੰਨੀ ਹੀ ਪ੍ਰੋਟੈਕਸ਼ਨ ਮਿਲੇਗੀ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …