Breaking News
Home / ਪੰਜਾਬ / ਸੁਖਬੀਰ ਬਾਦਲ ਨੇ ਹਾਰ ਦੇ ਕਾਰਨ ਲੱਭਣ ਲਈ ਬਣਾਈ 12 ਮੈਂਬਰੀ ਕਮੇਟੀ

ਸੁਖਬੀਰ ਬਾਦਲ ਨੇ ਹਾਰ ਦੇ ਕਾਰਨ ਲੱਭਣ ਲਈ ਬਣਾਈ 12 ਮੈਂਬਰੀ ਕਮੇਟੀ

ਪਾਰਟੀ ‘ਚ ਵੱਡੇ ਪੱਧਰ ‘ਤੇ ਬਦਲਾਅ ਕਰਨ ਦੇ ਵੀ ਦਿੱਤੇ ਸੰਕੇਤ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ਦੇ ਕਾਰਨ ਲੱਭਣ ਲਈ ਇਕ 12 ਮੈਂਬਰੀ ਕਮੇਟੀ ਬਣਾਈ ਹੈ। ਇਹ ਹਾਈ ਲੈਵਲ ਕਮੇਟੀ ਪਾਰਟੀ ਦੀ ਹਾਰ ਦੇ ਕਾਰਨਾਂ ਦੀ ਪੜਤਾਲ ਕਰਨ ਤੋਂ ਬਾਅਦ ਆਪਣੀ ਰਿਪੋਰਟ ਕੋਰ ਕਮੇਟੀ ਨੂੰ ਸੌਂਪੇਗੀ। ਕਮੇਟੀ ਵੱਲੋਂ ਸੌਂਪੀ ਗਈ ਰਿਪੋਰਟ ਤੋਂ ਬਾਅਦ ਪਾਰਟੀ ‘ਚ ਵੱਡੇ ਪੱਧਰ ‘ਤੇ ਬਦਲਾਅ ਕੀਤੇ ਜਾਣਗੇ ਤਾਂ ਜੋ ਪਾਰਟੀ ਨੂੰ ਮੁੜ ਤੋਂ ਮਜ਼ਬੂਤ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। 12 ਮੈਂਬਰੀ ਹਾਈ ਲੈਵਲ ਕਮੇਟੀ ਵਿਚ ਜਿਨ੍ਹਾਂ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ‘ਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਾਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਿਲ ਹਨ। ਧਿਆਨ ਰਹੇ ਕਿ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਸਿਰਫ਼ 4 ਸੀਟਾਂ ਹੀ ਮਿਲੀਆਂ ਸਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …