24 C
Toronto
Friday, June 12, 2026
spot_img
Homeਪੰਜਾਬਭਗਵੰਤ ਮਾਨ ਨੇ ਗ੍ਰਹਿ ਤੇ ਖੇਤੀ ਸਣੇ 27 ਵਿਭਾਗ ਆਪਣੇ ਕੋਲ ਹੀ...

ਭਗਵੰਤ ਮਾਨ ਨੇ ਗ੍ਰਹਿ ਤੇ ਖੇਤੀ ਸਣੇ 27 ਵਿਭਾਗ ਆਪਣੇ ਕੋਲ ਹੀ ਰੱਖੇ

ਹਰਪਾਲ ਚੀਮਾ ਨੂੰ ਵਿੱਤ ਮੰਤਰੀ ਅਤੇ ਡਾ. ਵਿਜੇ ਸਿੰਗਲਾ ਨੂੰ ਬਣਾਇਆ ਸਿਹਤ ਮੰਤਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਫਾਰਿਸ਼ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਬਣੀ ਵਜ਼ਾਰਤ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਗ੍ਰਹਿ ਵਿਭਾਗ ਅਤੇ ਨਿਆਂ, ਸਥਾਨਕ ਸਰਕਾਰਾਂ ਸਣੇ 27 ਵਿਭਾਗ ਆਪਣੇ ਕੋਲ ਰੱਖੇ ਹਨ। ਇਨ੍ਹਾਂ ਵਿੱਚ ਪ੍ਰਸ਼ਾਸਨਿਕ ਸੁਧਾਰ, ਸ਼ਹਿਰੀ ਹਵਾਬਾਜ਼ੀ, ਆਮ ਪ੍ਰਸ਼ਾਸਨ, ਪ੍ਰਸੋਨਲ, ਵਿਜੀਲੈਂਸ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਉਦਯੋਗ ਤੇ ਵਣਜ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ, ਭੂਮੀ ਤੇ ਜਲ ਸੰਭਾਲ, ਫੂਡ ਪ੍ਰੋਸੈਸਿੰਗ, ਨਿਵੇਸ਼ ਪ੍ਰੋਤਸਾਹਨ, ਵਿਗਿਆਨ ਤਕਨਾਲੋਜੀ ਤੇ ਵਾਤਾਵਰਣ, ਸੰਸਦੀ ਮਾਮਲੇ, ਚੋਣਾਂ, ਸ਼ਿਕਾਇਤ ਨਿਵਾਰਣ, ਆਜ਼ਾਦੀ ਘੁਲਾਟੀਏ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਕਿਰਤ, ਛਪਾਈ ਤੇ ਲਿਖਣ ਸਮੱਗਰੀ, ਰੱਖਿਆ ਸੇਵਾਵਾਂ ਭਲਾਈ, ਪ੍ਰਸ਼ਾਸਨਿਕ ਸੁਧਾਰ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ਼ਾਮਲ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਖਜ਼ਾਨਾ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ, ਆਬਕਾਰੀ ਤੇ ਕਰ ਅਤੇ ਸਹਿਕਾਰਤਾ ਵਿਭਾਗ, ਗੁਰਮੀਤ ਸਿੰਘ ਮੀਤ ਹੇਅਰ ਨੂੰ ਸਕੂਲ ਸਿੱਖਿਆ, ਖੇਡਾਂ ਅਤੇ ਯੁਵਕ ਸੇਵਾਵਾਂ ਤੇ ਉਚੇਰੀ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਡਾ. ਵਿਜੇ ਸਿੰਗਲਾ ਨੂੰ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਸੌਂਪਿਆ ਗਿਆ ਹੈ।
ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦਿੱਤੇ ਹਨ। ਡਾ. ਬਲਜੀਤ ਕੌਰ ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿੱਤੇ ਗਏ ਹਨ। ਹਰਭਜਨ ਸਿੰਘ ਨੂੰ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਲਾਲ ਚੰਦ ਨੂੰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਅਲਾਟ ਕੀਤੇ ਗਏ ਹਨ।
ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦਾ ਚਾਰਜ ਮਿਲਿਆ ਹੈ।
ਬ੍ਰਹਮ ਸ਼ੰਕਰ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਿੱਤਾ ਹੈ। ਹਰਜੋਤ ਸਿੰਘ ਬੈਂਸ ਨੂੰ ਕਾਨੂੰਨੀ ਅਤੇ ਵਿਧਾਨਕ ਮਾਮਲੇ, ਖਾਣਾਂ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਦਿੱਤੇ ਗਏ ਹਨ।

RELATED ARTICLES
POPULAR POSTS