Breaking News
Home / ਭਾਰਤ / ਯੋਗੀ ਉਤਰ ਪ੍ਰਦੇਸ਼ ਦੇ ਦੂਜੀ ਵਾਰ ਮੁੱਖ ਮੰਤਰੀ ਬਣੇ

ਯੋਗੀ ਉਤਰ ਪ੍ਰਦੇਸ਼ ਦੇ ਦੂਜੀ ਵਾਰ ਮੁੱਖ ਮੰਤਰੀ ਬਣੇ

ਮੌਰਿਆ ਤੇ ਪਾਠਕ ਨੂੰ ਬਣਾਇਆ ਡਿਪਟੀ ਸੀਐਮ
ਲਖਨਊ/ਬਿਊਰੋ ਨਿਊਜ਼
ਯੋਗੀ ਅਦਿੱਤਿਆਨਾਥ ਉਤਰ ਪ੍ਰਦੇਸ਼ ਦੇ ਦੂਜੀ ਵਾਰ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਆਨੰਦੀਬੇਨ ਪਟੇਲ ਨੇ ਯੋਗੀ ਨੂੰ ਅਹੁਦੇ ਦੀ ਸਹੁੰ ਚੁਕਾਈ। ਸਰਕਾਰ ’ਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਦੂਜੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਵੀ ਸਹੁੰ ਚੁੱਕੀ। ਇਸ ਮੌਕੇ 52 ਵਿਧਾਇਕਾਂ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ, ਜਿਨ੍ਹਾਂ ਵਿਚੋਂ 18 ਕੈਬਨਿਟ ਮੰਤਰੀ ਹਨ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਲ ਹੋਏ।

 

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …