ਕਿਹਾ : ਰਿਸ਼ਵਤ ਮੰਗਣ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਵੀਂ ਸ਼ੁਰੂ ਕੀਤੀ ਗਈ ਭਿ੍ਰਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਸ਼ਿਕਾਇਤ ਮਿਲੀ ਹੈ। ਭਗਵੰਤ ਮਾਨ ਨੇ ਇਸ ਸਬੰਧੀ ਇਕ ਟਵੀਟ ਵੀ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰਿਸ਼ਵਤ ਮੰਗਦੇ ਫੜੇ ਗਏ ਵਿਅਕਤੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਭਿ੍ਰਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਵੀ ਦੱਸਿਆ ਗਿਆ ਹੈ ਕਿ ਜਲੰਧਰ ਦੀ ਤਹਿਸੀਲ ਵਿਚ ਇਕ ਕਲਰਕ ਖਿਲਾਫ ਰਿਸ਼ਵਤ ਲੈਣ ਦੇ ਆਰੋਪ ਵਿਚ ਕੇਸ ਦਰਜ ਕਰਨ ਲਈ ਸਿਫਾਰਸ਼ ਕੀਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਰਿਸ਼ਵਤਖੋਰੀ ਵਿਰੋਧੀ ਹੈਲਪਲਾਈਨ 9501 200 200 ’ਤੇ ਹੁਣ ਤੱਕ 20,000 ਤੋਂ ਵੱਧ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਕੋਲ ਦਾਅਵੇ ਦਾ ਸਮਰਥਨ ਕਰਨ ਲਈ ਕੋਈ ਆਡੀਓ ਜਾਂ ਵੀਡੀਓ ਸਬੂਤ ਨਹੀਂ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …