Breaking News
Home / ਪੰਜਾਬ / ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੁਹਾਲੀ ’ਚ ਰੋਸ ਪ੍ਰਦਰਸ਼ਨ

ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੁਹਾਲੀ ’ਚ ਰੋਸ ਪ੍ਰਦਰਸ਼ਨ

ਦੋਵੇਂ ਸੂਬਿਆਂ ਦੇ ਰਾਜਪਾਲਾਂ ਨੂੰ ਦਿੱਤੇ ਮੰਗ ਪੱਤਰ
ਮੁਹਾਲੀ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ਮੁਹਾਲੀ ਵਿਖੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਅਤੇ ਪ੍ਰਧਾਨ ਮੰਤਰੀ ’ਤੇ ਵਾਅਦਾਖ਼ਿਲਾਫ਼ੀ ਦਾ ਆਰੋਪ ਲਾਇਆ। ਧਿਆਨ ਰਹੇ ਕਿ ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ’ਚ ਚੋਣ ਲੜਨ ਵਾਲੀਆਂ ਕਿਸਾਨ ਜਥੇਬੰਦੀਆਂ ਸ਼ਾਮਲ ਨਹੀਂ ਸਨ। ਅੱਜ ਦੇ ਰੋਸ ਪ੍ਰਦਰਸ਼ਨ ਵਿਚ ਸਵੇਰ ਤੋਂ ਹੀ ਪੰਜਾਬ ਤੇ ਹਰਿਆਣਾ ਦੇ ਕਿਸਾਨ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਪੁੱਡਾ ਮੈਦਾਨ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸਨ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਰੱਜ ਕੇ ਕੋਸਿਆ ਅਤੇ ਪੰਜਾਬ ਦੀ ਨਵੀਂ ਬਣੀ ‘ਆਪ’ ਸਰਕਾਰ ਦੀ ਵੀ ਆਲੋਚਨਾ ਕੀਤੀ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ, ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ ਸਣੇ ਕਿਸਾਨਾਂ ਦੇ 40 ਮੈਂਬਰੀ ਵਫ਼ਦ ਨੇ ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਿਸਾਨੀ ਮੰਗਾਂ ਸਬੰਧੀ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਲਿਖੇ ਮੰਗ ਪੱਤਰ ਦਿੱਤੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਦੀਆਂ ਬਾਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮੁੜ ਤੋਂ ਲੜੀਵਾਰ ਧਰਨਾ ਸ਼ੁਰੂ ਕੀਤਾ ਜਾਵੇਗਾ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ’ਚ ਸੁਧਾਰ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ

ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …