9.8 C
Toronto
Wednesday, April 15, 2026
spot_img
Homeਭਾਰਤਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ

ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ

ਵਿਰੋਧੀ ਪਾਰਟੀਆਂ ਮੋਦੀ ਸਰਕਾਰ ਖਿਲਾਫ ਕਰਨ ਲੱਗੀਆਂ ਰੋਸ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊੁਜ਼
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹਫਤੇ ਵਿਚ ਤੀਜੀ ਵਾਰ ਫਿਰ ਵਧੀਆਂ ਹਨ। ਅੱਜ ਸ਼ੁੱਕਰਵਾਰ ਨੂੰ ਤੇਲ ਕੰਪਨੀਆਂ ਨੇ ਇਕ ਦਿਨ ਦੀ ਰਾਹਤ ਤੋਂ ਬਾਅਦ ਪੈਟਰੋਲ ਦੀ ਕੀਮਤ 80 ਪੈਸੇ ਅਤੇ ਡੀਜ਼ਲ ਦੀ ਕੀਮਤ 75 ਪੈਸੇ ਪ੍ਰਤੀ ਲੀਟਰ ਵਧਾਈ ਹੈ। ਇਸ ਤਰ੍ਹਾਂ ਤਿੰਨ ਦਿਨਾਂ ਵਿਚ ਤੇਲ 2 ਰੁਪਏ 40 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਹੁਣ ਦਿੱਲੀ ਵਿਚ ਪੈਟਰੋਲ 98 ਰੁਪਏ ਦੇ ਕਰੀਬ ਹੋ ਗਿਆ ਅਤੇ ਡੀਜ਼ਲ 89 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਹੋ ਗਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਮੰਗਲਵਾਰ ਅਤੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਸੀ। ਫਿਰ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਹੀਂ ਵਧੀਆਂ ਸਨ, ਪਰ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਘਰੇਲੂ ਰਸੋਈ ਗੈਸ ਦਾ ਸਿਲੰਡਰ ਵੀ 50 ਰੁਪਏ ਮਹਿੰਗਾ ਹੋ ਗਿਆ ਸੀ। ਤੇਲ ਕੀਮਤਾਂ ਵਿਚ ਹੋ ਰਹੇ ਵਾਧੇ ਦੇ ਚੱਲਦਿਆਂ ਸੰਸਦ ਦੇ ਅੰਦਰ ਅਤੇ ਬਾਹਰ ਕਾਂਗਰਸ ਸਣੇ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।

RELATED ARTICLES
POPULAR POSTS