Breaking News
Home / ਪੰਜਾਬ / ਬੇਅਦਬੀ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਦਾ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ

ਬੇਅਦਬੀ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਦਾ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ

ਕੇਜਰੀਵਾਲ ਦੀ ਪੁਰਾਣੀ ਵੀਡੀਓ ਕੀਤੀ ਜਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ ਸਾਧਿਆ ਗਿਆ ਹੈ। ਸਿੱਧੂ ਨੇ ਕੇਜਰੀਵਾਲ ਦਾ ਇਕ ਪੁਰਾਣਾ ਬਿਆਨ ਵੀ ਸਾਂਝਾ ਕੀਤਾ ਹੈ। ਜਿਸ ਵਿਚ ਕੇਜਰੀਵਾਲ ਵਲੋਂ ਬੇਅਦਬੀ ਮਾਮਲੇ ਸਬੰਧੀ ਕਿਹਾ ਗਿਆ ਸੀ ਕਿ ਜੇਕਰ ਪੰਜਾਬ ਦੀ ਕਾਂਗਰਸ ਸਰਕਾਰ ਚਾਹੇ ਤਾਂ ਉਹ 24 ਘੰਟਿਆਂ ਵਿਚ ਕਾਰਵਾਈ ਕਰ ਸਕਦੀ ਹੈ। ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਹੁਣ ਆਮ ਆਦਮੀ ਪਾਰਟੀ ਵਲੋਂ ਐਕਸ਼ਨ ਕਿਉਂ ਨਹੀਂ ਲਿਆ ਜਾ ਰਿਹਾ। ਸਿੱਧੂ ਨੇ ਕੇਜਰੀਵਾਲ ਨੂੰ ਪੁੱਛਿਆ ਕਿ ਹੁਣ ਪੰਜਾਬ ਵਿਚ ਤੁਹਾਡੀ ਸਰਕਾਰ ਹੈ ਅਤੇ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦੇ ਅਧਾਰ ’ਤੇ ਕਾਰਵਾਈ ਕਿਉਂ ਨਹੀਂ ਕਰ ਰਹੇ ਹੋ ਅਤੇ ਤੁਹਾਨੂੰ ਕਿਸ ਨੇ ਰੋਕਿਆ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ

ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …