8.6 C
Toronto
Friday, September 25, 2026
spot_img
Homeਪੰਜਾਬਪੰਜਾਬ ਦੇ ਵਿਧਾਇਕਾਂ ਨੂੰ ਮਿਲੇਗੀ ਸਿਰਫ ਇਕ ਪੈਨਸ਼ਨ

ਪੰਜਾਬ ਦੇ ਵਿਧਾਇਕਾਂ ਨੂੰ ਮਿਲੇਗੀ ਸਿਰਫ ਇਕ ਪੈਨਸ਼ਨ

ਪੰਜਾਬ ਦੇ ਵਿਧਾਇਕਾਂ ਨੂੰ ਮਿਲੇਗੀ ਸਿਰਫ ਇਕ ਪੈਨਸ਼ਨਭਗਵੰਤ ਮਾਨ ਨੇ ਕਿਹਾ, ਵਿਧਾਇਕਾਂ ਦੀ ਪੈਨਸ਼ਨ ਫਾਰਮੂਲੇ ’ਚ ਹੋਵੇਗਾ ਬਦਲਾਅ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਵਿਚ ਵਿਧਾਇਕ ਭਾਵੇਂ ਦੋ ਵਾਰੀ ਜਿੱਤਿਆ ਹੋਵੇ, ਭਾਵੇਂ ਸੱਤ ਵਾਰੀ ਜਿੱਤਿਆ ਹੋਵੇ, ਉਸ ਨੂੰ ਪੈਨਸ਼ਨ ਸਿਰਫ ਇਕ ਵਾਰ ਦੀ ਹੀ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਇਕਾਂ ਦੇ ਪਰਿਵਾਰਾਂ ਨੂੰ ਮਿਲਦੀਆਂ ਪੈਨਸ਼ਨਾਂ ਵਿਚ ਵੀ ਕਟੌਤੀ ਹੋਵੇਗੀ। ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਬਹੁਤ ਵੱਡਾ ਮੁੱਦਾ ਹੈ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਪੈਨਸ਼ਨ ਇਕ ਵਾਰ ਹੀ ਦਿੱਤੀ ਜਾਵੇਗੀ ਤੇ ਸਾਰਾ ਪੈਸਾ ਲੋਕਾਂ ਦੇ ਭਲੇ ਲਈ ਖਰਚ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵਿਧਾਇਕ ਸੇਵਾ ਦੇ ਨਾਮ ’ਤੇ ਰਾਜਨੀਤੀ ਵਿਚ ਆਉਂਦੇ ਹਨ ਤਾਂ ਫਿਰ ਲੱਖਾਂ ਰੁਪਏ ਦੀ ਪੈਨਸ਼ਨ ਦੇਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਸਦੇ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸਭ ਤੋਂ ਵੱਡਾ ਝਟਕਾ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਲੱਗਾ ਹੈ। ਕਿਉਂਕਿ ਪਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਰਾਜਿੰਦਰ ਕੌਰ ਭੱਠਲ ਸਣੇ ਕਈ ਸਾਬਕਾ ਵਿਧਾਇਕਾਂ ਨੂੰ ਵੀ ਲੱਖਾਂ ਰੁਪਏ ਪੈਨਸ਼ਨ ਮਿਲਦੀ ਹੈ।

RELATED ARTICLES
POPULAR POSTS