Breaking News
Home / ਪੰਜਾਬ / ਪੰਜਾਬ ਵਿਚ ਹੁਣ ‘ਜੰਗਲ ਮਾਫੀਆ’ ਉਤੇ ਐਕਸ਼ਨ

ਪੰਜਾਬ ਵਿਚ ਹੁਣ ‘ਜੰਗਲ ਮਾਫੀਆ’ ਉਤੇ ਐਕਸ਼ਨ

ਡਰੋਨ ਜ਼ਰੀਏ ਰੱਖੀ ਜਾਵੇਗੀ ਦਰੱਖਤਾਂ ਦੀ ਨਜਾਇਜ਼ ਕਟਾਈ ’ਤੇ ਨਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਜਾਇਜ਼ ਕਟਾਈ ਵਾਲੇ ਜੰਗਲ ਮਾਫੀਆ ’ਤੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨਜ਼ਰ ਰੱਖੇਗੀ। ਇਸ ਲਈ ਪੰਜਾਬ ਸਰਕਾਰ ਡਰੋਨ ਦਾ ਇਸਤੇਮਾਲ ਕਰੇਗੀ ਅਤੇ ਜੰਗਲ ’ਚ ਲੱਗਦੀ ਅੱਗ ਦਾ ਵੀ ਪਤਾ ਲੱਗ ਸਕੇਗਾ। ਸੂਬੇ ਦੇ ਨਵੇਂ ਬਣੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਰੱਖਤਾਂ ਦੀ ਨਜਾਇਜ਼ ਕਟਾਈ ਦੇ ਨਾਲ ਜੰਗਲਾਤ ਵਿਭਾਗ ਦੀਆਂ ਸ਼ਿਕਾਇਤਾਂ ਲਈ ਟੋਲ ਫਰੀ ਨੰਬਰ 1800 180 2323 ਵੀ ਸ਼ੁਰੂ ਕੀਤਾ ਗਿਆ ਹੈ। ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਣ ਦਰੱਖਤਾਂ ਦੀ ਕਟਾਈ ਲਈ ਮੋਬਾਇਲ ਐਪ ਰਾਹੀਂ ਮਨਜੂਰੀ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਛੋਟੇ ਕਿਸਾਨਾਂ ਨੂੰ ਇਸਦੀ ਲੋੜ ਪੈਂਦੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ। ਮੋਬਾਇਲ ਐਪ ਨਾਲ ਉਨ੍ਹਾਂ ਨੂੰ ਇਹ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਪਹਾੜੀ ਖੇਤਰ ਦੇ ਲੋਕਾਂ ਨੂੰ ਵੀ ਲਾਭ ਮਿਲੇਗਾ। ਜੰਗਲਾਤ ਮੰਤਰੀ ਨੇ ਕਿਹਾ ਕਿ ਡਰੋਨ ਜ਼ਰੀਏ ਜੰਗਲ ਵਿਚੋਂ ਲੱਕੜੀ ਚੋਰੀ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਪਤਾ ਲੱਗ ਸਕੇਗਾ।

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …