ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਲਈ ਘਰ-ਘਰ ਰਾਸ਼ਨ ਪਹੁੰਚਾਉਣ ਲਈ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਬਹੁਤ ਸ਼ਾਨਦਾਰ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਭਗਵੰਤ ਦੀ ਇਸ ਸਕੀਮ ਦਾ ਆਉਣ ਵਾਲੇ ਦਿਨਾਂ ਵਿਚ ਪੂਰੇ ਦੇਸ਼ ਵਿਚ ਅਸਰ ਪਵੇਗਾ। ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਗਰੀਬ ਵਿਅਕਤੀ ਨੂੰ ਰਾਸ਼ਨ ਲੈਣ ਲਈ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਵਿਚ ਪਿਛਲੇ ਚਾਰ ਸਾਲਾਂ ਤੋਂ ਘਰ-ਘਰ ਰਾਸ਼ਨ ਯੋਜਨਾ ਨੂੰ ਲਾਗੂ ਕਰਨ ਲਈ ਬਹੁਤ ਸੰਘਰਸ਼ ਕਰ ਰਹੇ ਹਾਂ, ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਇਸ ਨੂੰ ਰੋਕ ਦਿੱਤਾ ਸੀ। ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਵਲੋਂ ਜਿਹੜੀ ਨਵੀਂ ਰਾਸ਼ਨ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ, ਉਸ ਲਈ ਉਹ ਪੰਜਾਬ ਵਾਸੀਆਂ ਨੂੰ ਵਧਾਈ ਦਿੰਦੇ ਹਨ।
Check Also
ਗੁਜਰਾਤ ਦੇ ਅਹਿਮਦਾਬਾਦ ਹਵਾਈ ਅੱਡੇ ’ਤੇ ਏਅਰ ਇੰਡੀਆ ਜਹਾਜ਼ ਹੋਇਆ ਕਰੈਸ਼
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਸਣੇ 242 ਯਾਤਰੀ ਸਨ ਸਵਾਰ ਅਹਿਮਦਾਬਾਦ/ਬਿਊਰੋ ਨਿਊਜ਼ : …