Breaking News
Home / ਪੰਜਾਬ / ਭਗਵੰਤ ਸਰਕਾਰ ਘਰ-ਘਰ ਪਹੁੰਚਾਏਗੀ ਰਾਸ਼ਨ

ਭਗਵੰਤ ਸਰਕਾਰ ਘਰ-ਘਰ ਪਹੁੰਚਾਏਗੀ ਰਾਸ਼ਨ

ਪੰਜਾਬ ਵਿਚ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਹੋਵੇਗੀ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਡਿੱਪੂਆਂ ਰਾਹੀਂ ਮਿਲਣ ਵਾਲੇ ਰਾਸ਼ਨ ਨੂੰ ਘਰ-ਘਰ ਪਹੁੰਚਾਉਣ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਹੁਣ ਲੋਕਾਂ ਦੇ ਘਰਾਂ ਵਿੱਚ ਸਾਫ ਸੁਥਰਾ ਅਤੇ ਵਧੀਆ ਰਾਸ਼ਨ ਪਹੁੰਚਾਇਆ ਜਾਵੇਗਾ। ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਦੁਨੀਆ ਡਿਜੀਟਲ ਹੋ ਚੁੱਕੀ ਹੈ ਅਤੇ ਫੇਰ ਵੀ ਸਾਡੇ ਦੇਸ਼ ਵਿੱਚ ਅਜ਼ਾਦੀ ਦੇ 75 ਵਰ੍ਹੇ ਬੀਤਣ ਦੇ ਬਾਵਜੂਦ ਗਰੀਬ ਅਤੇ ਆਮ ਲੋਕਾਂ ਨੂੰ ਆਪਣੇ ਹਿੱਸੇ ਦਾ ਰਾਸ਼ਨ ਲੈਣ ਲਈ ਰਾਸ਼ਨ ਡਿਪੂਆਂ ’ਤੇ ਲੰਮੀਆਂ ਕਤਾਰਾਂ ਵਿੱਚ ਖੜਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਲੈਣ ਲਈ ਨਿੱਤ ਕਮਾ ਕੇ ਖਾਣ ਵਾਲਿਆਂ ਨੂੰ ਦਿਹਾੜੀ ਤੱਕ ਵੀ ਛੱਡਣੀ ਪੈਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਘਰਾਂ ਤੱਕ ਰਾਸ਼ਨ ਪਹੁੰਚਾਉਣ ਲਈ ‘ਡੋਰ ਸਟੈਪ ਡਲਿਵਰੀ ਆਫ ਰਾਸ਼ਨ ਸਕੀਮ’ ਸ਼ੁਰੂ ਕੀਤੀ ਹੈ। ਇਸ ਸਕੀਮ ਤਹਿਤ ਅਧਿਕਾਰੀ ਤੁਹਾਨੂੰ ਫੋਨ ਕਰਕੇ ਤੁਹਾਡੇ ਘਰ ਤੱਕ ਰਾਸ਼ਨ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡਿੱਪੂ ਤੋਂ ਖੁਦ ਕਣਕ ਲਿਆਉਣ ਦੀ ਛੋਟ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਾਰੇ ਲੋਕਾਂ ਨੂੰ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਘਰ ਬੈਠੇ-ਬੈਠੇ ਸਾਫ ਅਤੇ ਵਧੀਆ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ।

 

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …