-8 C
Toronto
Tuesday, March 3, 2026
spot_img
Homeਭਾਰਤਮਮਤਾ ਬੈਨਰਜੀ ਨੇ ਗੈਰ-ਭਾਜਪਾ ਮੁੱਖ ਮੰਤਰੀਆਂ ਨੂੰ ਲਿਖੀ ਚਿੱਠੀ

ਮਮਤਾ ਬੈਨਰਜੀ ਨੇ ਗੈਰ-ਭਾਜਪਾ ਮੁੱਖ ਮੰਤਰੀਆਂ ਨੂੰ ਲਿਖੀ ਚਿੱਠੀ

ਕਿਹਾ : ਇਕਜੁੱਟ ਹੋਣਾ ਸਮੇਂ ਦੀ ਵੱਡੀ ਲੋੜ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਾਰੇ ਗੈਰਭਾਜਪਾ ਮੁੱਖ ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਭਾਜਪਾ ਖਿਲਾਫ਼ ਲੜਾਈ ਲਈ ਸਾਰਿਆਂ ਨੂੰ ਇਕਜੁੱਟ ਹੋਣ ਲਈ ਕਿਹਾ ਹੈ। ਮਮਤਾ ਬੈਨਰਜੀ ਨੇ ਭਾਜਪਾ ਦੇ ਖਿਲਾਫ਼ ਲੜਾਈ ’ਤੇ ਚਰਚਾ ਕਰਨ ਦੇ ਲਈ ਇਕ ਮੀਟਿੰਗ ਰੱਖਣ ਦੀ ਵੀ ਸਾਰੇ ਗੈਰ ਭਾਜਪਾ ਦਲਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਚਿੱਠੀ ’ਚ ਲਿਖਿਆ ਕਿ ਅੱਤਿਆਚਾਰੀ ਕੇਂਦਰ ਸਰਕਾਰ ਖਿਲਾਫ਼ ਲੜਾਈ ’ਚ ਸਾਰੀਆਂ ਪ੍ਰਗਤੀਸ਼ੀਲ ਤਾਕਤਾਂ ਦਾ ਇਕਜੁੱਟ ਹੋਣਾ ਸਮੇਂ ਦੀ ਵੱਡੀ ਲੋੜ ਹੈ। ਮਮਤਾ ਬੈਨਰਜੀ ਨੇ ਅੱਗੇ ਕਿਹਾ ਕਿ ਸਾਰੀਆਂ ਵਿਰੋਧੀ ਧਿਰਾਂ ਭਾਜਪਾ ਦਾ ਵਿਰੋਧ ਕਰਨ ਲਈ ਇਕੱਠੀਆਂ ਹੋਣ ਤਾਂ ਜੋ ਦੇਸ਼ ’ਚ ਨਿਕੰਮੀ ਅਤੇ ਹੰਕਾਰੀ ਸਰਕਾਰ ਨੂੰ ਚਲਦਾ ਕੀਤਾ ਜਾ ਸਕੇ। ਉਨ੍ਹਾਂ ਚਿੱਠੀ ’ਚ ਲਿਖਿਆ ਕਿ ਕੇਂਦਰ ਸਰਕਾਰ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਭਾਜਪਾ ਵੱਲੋਂ ਇਨ੍ਹਾਂ ਏਜੰਸੀਆਂ ਦੀ ਵਰਤੋਂ ਕਰਕੇ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ।

RELATED ARTICLES
POPULAR POSTS