-1.9 C
Toronto
Thursday, December 4, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਨੌਜਵਾਨ

ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਨੌਜਵਾਨ

ਕਿਹਾ : ਪਹਿਲਾਂ ਭਗਵੰਤ ਮਾਨ ਘਰ ਆਉਂਦੇ ਸਨ ਮਿਲਣ ਲਈ, ਹੁਣ ਮਿਲਦੇ ਨਹੀਂ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਖਿਲਾਫ਼ ਬੇਰੁਜ਼ਗਾਰਾਂ ਦਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਰੁਜ਼ਗਾਰ ਦੀ ਮੰਗ ਨੂੰ ਲੈ ਨੌਜਵਾਨ ਟੈਂਕੀ ’ਤੇ ਚੜ੍ਹ ਗਏ ਹਨ। ਟੈਂਕੀ ’ਤੇ ਚੜ੍ਹੇ ਨੌਜਵਾਨ 6 ਸਾਲ ਪਹਿਲਾਂ ਪੁਲਿਸ ’ਚ ਭਰਤੀ ਹੋਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਤਾਂ ਭਗਵੰਤ ਮਾਨ ਘਰ-ਘਰ ਮਿਲਣ ਲਈ ਆਉਂਦੇ ਸਨ ਪ੍ਰੰਤੂ ਹੁਣ ਉਹ ਕਿਸੇ ਨੂੰ ਮਿਲਦੇ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਨੌਕਰੀ ਨਹੀਂ ਮਿਲ ਜਾਂਦੀ ਉਹ ਘਰ ਨਹੀਂ ਜਾਣਗੇ। ਪ੍ਰਦਰਸ਼ਨ ਕਰ ਰਹੇ ਨਵਦੀਪ ਸਿੰਘ ਅਤੇ ਅਮਨਦੀਪ ਕੌਰ ਨੇ ਦੱਸਿਆ ਕਿ 2016 ’ਚ 7416 ਖਾਲੀ ਸਥਾਨਾਂ ਲਈ ਉਨ੍ਹਾਂ ਨੂੰ ਭਰਤੀ ਕੀਤਾ ਗਿਆ ਸੀ ਅਤੇ ਇਹ ਮਾਮਲਾ ਪਿਛਲੇ 6 ਸਾਲਾਂ ਤੋਂ ਲਟਕ ਰਿਹਾ ਹੈ, ਜਦਕਿ ਭਰਤੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਪ੍ਰੰਤੂ ਉਨ੍ਹਾਂ ਨੂੰ ਡਿਊਟੀ ’ਤੇ ਤਾਇਨਾਤ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਸਰਕਾਰ ਬਣਦਿਆਂ ਹੀ ਪਹਿਲ ਦੇ ਆਧਾਰ ’ਤੇ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ। ਲੰਘੀ 22 ਮਾਰਚ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਦੇ ਸੰਗਰੂਰ ਸਥਿਤ ਘਰ ਮੂਹਰੇ ਧਰਨਾ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਦੇ ਓਐਸਡੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਫਿਰ ਸਾਨੂੰ ਚੰਡੀਗੜ੍ਹ ਬੁਲਾਇਆ ਗਿਆ ਪ੍ਰੰਤੂ ਸਾਡੇ ਕੋਲੋਂ ਮੰਗ ਲੈ ਕੇ ਕਿਹਾ ਕਿ ਤੁਹਾਡੇ ਮਸਲੇ ਬਾਰੇ ਸੋਚਿਆ ਜਾਵੇਗਾ ਪ੍ਰੰਤੂ ਸਾਡੀ ਮੁਲਾਕਾਤ ਮੁੱਖ ਮੰਤਰੀ ਨਾਲ ਨਹੀਂ ਕਰਵਾਈ ਗਈ।

RELATED ARTICLES
POPULAR POSTS