Breaking News
Home / ਪੰਜਾਬ / ਐਨ.ਆਰ.ਆਈਜ਼ ਦੀ ਸਹੂਲਤ ਲਈ ਪੰਜਾਬ ’ਚ ਲਗਾਏ ਜਾਣਗੇ ਨੋਡਲ ਅਫਸਰ

ਐਨ.ਆਰ.ਆਈਜ਼ ਦੀ ਸਹੂਲਤ ਲਈ ਪੰਜਾਬ ’ਚ ਲਗਾਏ ਜਾਣਗੇ ਨੋਡਲ ਅਫਸਰ

ਕੈਬਨਿਟ ਮੰਤਰੀ ਧਾਲੀਵਾਲ ਨੇ ਐਨ.ਆਰ.ਆਈ. ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਐਨ.ਆਰ.ਆਈਜ. ਦੀ ਸਹੂਲਤ ਲਈ ਨੋਡਲ ਅਫਸਰ ਲਗਾਏ ਜਾਣਗੇ। ਇਹ ਗੱਲ ਐਨ.ਆਰ.ਆਈ. ਮਾਮਲਿਆਂ ਬਾਰੇ ਪੰਜਾਬ ਸਰਕਾਰ ’ਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਇਹ ਨੋਡਲ ਅਫਸਰ ਨਿੱਜੀ ਤੌਰ ’ਤੇ ਐਨ.ਆਰ.ਆਈਜ਼. ਦੀ ਸਹੂਲਤ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਨਗੇ। ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਅਧਿਕਾਰੀਆਂ ਤੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਹਦਾਇਤ ਕੀਤੀ ਕਿ ਨੋਡਲ ਅਫ਼ਸਰਾਂ ਦੀ ਤਾਇਨਾਤੀ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਧਾਲੀਵਾਲ ਹੋਰਾਂ ਕਿਹਾ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਦੇ ਸਮਾਂਬੱਧ ਨਬੇੜੇ ਲਈ ਅੰਮਿ੍ਰਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਵਿਖੇ ਸਪੈਸ਼ਲ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …