ਕਿਹਾ : ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਚੋਣ ਸਮੇਂ ਸਨਿਓਰਿਟੀ ਤੇ ਵਫਾਦਾਰੀ ਦਾ ਰੱਖਿਆ ਜਾਵੇ ਖਿਆਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਆਗੂ ਦੀ ਚੋਣ ਨੂੰ ਲੈ ਕੇ ਚਰਚਾ ਜ਼ੋਰਾਂ ’ਤੇ ਹੈ। ਜਿਸ ਦੇ ਚਲਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਹਾਈ ਕਮਾਂਡ ਨੂੰ ਇਕ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਅਹੁਦਿਆਂ ’ਤੇ ਨਿਯੁਕਤੀ ਸਮੇਂ 3 ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਜਿਨ੍ਹਾਂ ਵਿਚ ਸਭ ਤੋਂ ਪਹਿਲਾਂ ਸਨਿਓਰਿਟੀ, ਵਫਾਦਾਰੀ ਅਤੇ ਕਾਬਲੀਅਤ ਦਾ ਖਾਸ ਖਿਆਲ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕਰਨਲ ਨੂੰ ਜਨਰਲ ਬਣਾਓਗੇ ਤਾਂ ਅਨੁਸਾਸ਼ਨ ਭੰਗ ਹੋਵੇਗਾ। ਉਥੇ ਹੀ ਉਨ੍ਹਾਂ ਕਿਹਾ ਕਿ ਡਰਬੀ ਦੀ ਰੇਸ ’ਚ ਸਾਨੂੰ ਦੇਸੀ ਘੋੜੇ ਦੀ ਜਗ੍ਹਾ ਅਰਬੀ ਘੋੜੇ ਦੜਾਉਣੇ ਚਾਹੀਦੇ ਹਨ ਕਿਉਂਕਿ ਜੇਕਰ ਅਸੀਂ ਰੇਸ ਦੌਰਾਨ ਦੇਸੀ ਘੋੜੇ ਨੂੰ ਸ਼ਾਮਲ ਕਰਾਂਗੇ ਤਾਂ ਸਭ ਤੋਂ ਪਿੱਛੇ ਰਹਿ ਜਾਵਾਂਗੇ। ਪ੍ਰਤਾਪ ਸਿੰਘ ਬਾਜਵਾ ਦੀ ਇਸ ਗੱਲ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਨਵਜੋਤ ਸਿੱਧੂ ਮੁੜ ਪ੍ਰਧਾਨਗੀ ਹਾਸਲ ਕਰਨ ਲਈ ਜ਼ੋਰ ਲਗਾ ਰਹੇ ਹਨ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਸੋਨੀਆ ਗਾਂਧੀ ਸਿੱਧੂ ਕੋਲੋਂ ਅਸਤੀਫ਼ਾ ਲੈ ਲਿਆ ਸੀ, ਪ੍ਰੰਤੂ ਕੁੱਝ ਦਿਨ ਤੋਂ ਨਵਜੋਤ ਸਿੱਧੂ ਫਿਰ ਤੋਂ ਸਰਗਰਮ ਹੋ ਗਏ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਕਾਂਗਰਸੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …