Breaking News
Home / ਪੰਜਾਬ / ਭਗਵੰਤ ਮਾਨ ਸਰਕਾਰ ਨੂੰ ਕੇਂਦਰ ਵੱਲੋਂ ਇਕ ਹੋਰ ਝਟਕਾ

ਭਗਵੰਤ ਮਾਨ ਸਰਕਾਰ ਨੂੰ ਕੇਂਦਰ ਵੱਲੋਂ ਇਕ ਹੋਰ ਝਟਕਾ

ਪੇਂਡੂ ਡਿਵੈਲਪਮੈਂਟ ਫੰਡ ਦੇ 1100 ਕਰੋੜ ਰੁਪਏ ਰੋਕੇ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੇਂਡੂ ਡਿਵੈਲਪਮੈਂਟ ਲਈ ਦਿੱਤੇ ਜਾਣ ਵਾਲੇ 1100 ਕਰੋੜ ਰੁਪਏ ਦੇ ਫੰਡ ਨੂੰ ਰੋਕ ਲਿਆ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਪੰਜਾਬ ਦਿਹਾਤੀ ਐਕਟ 1987 ’ਚ ਸੋਧ ਕਰੇ, ਉਸ ਤੋਂ ਬਾਅਦ ਉਨ੍ਹਾਂ ਨੂੰ ਫੰਡ ਜਾਰੀ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਫੰਡ ਰੋਕੇ ਜਾਣ ਦਾ ਕਾਰਨ ਦੱਸਦਿਆਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੇ ਗਏ ਫੰਡ ਨੂੰ ਕਿਸਾਨਾਂ ਦੀ ਕਰਜ਼ਾ ਮੁਆਫ਼ੀ ’ਤੇ ਖਰਚ ਕਰ ਦਿੱਤਾ ਸੀ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਸਖਤੀ ਕੀਤੀ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੇਂਡੂ ਡਿਵੈਲਪਮੈਂਟ ਫੰਡ ਦਾ ਪੈਸਾ ਖਰੀਦ ਕੇਂਦਰਾਂ ਦੇ ਵਿਕਾਸ ਦੇ ਲਈ ਦਿੱਤਾ ਜਾਂਦਾ ਹੈ ਅਤੇ ਇਹ ਪੈਸਾ ਇਸ ’ਤੇ ਹੀ ਖਰਚ ਹੋਣਾ ਚਾਹੀਦਾ ਹੈ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …