ਚੰਡੀਗੜ੍ਹ ਦੇ ਕਰਮਚਾਰੀਆਂ ਲਈ ਕੇਂਦਰੀ ਨਿਯਮਾਂ ਵਾਲਾ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ’ਤੇ ਆਪਣਾ ਕਬਜ਼ਾ ਜਮਾਉਣ ਲਈ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਚੰਡੀਗੜ੍ਹ ਦੇ ਕਰਮਚਾਰੀਆਂ ਨੂੰ ਕੇਂਦਰੀ ਨਿਯਮਾਂ ਅਧੀਨ ਲਿਆਉਣ ਲਈ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਨਾਲ ਹੁਣ ਸਿਟੀ ਬਿਊਟੀਫੁਲ ਕਹੇ ਜਾਣ ਵਾਲੇ ਚੰਡੀਗੜ੍ਹ ’ਤੇ ਕੇਂਦਰ ਸਰਕਾਰ ਨੇ ਆਪਣੀ ਪਕੜ ਮਜ਼ਬੂਤ ਬਣਾ ਲਈ ਹੈ। ਹੁਣ ਚੰਡੀਗੜ੍ਹ ਦੇ 23 ਹਜ਼ਾਰ ਕਰਮਚਾਰੀਆਂ ’ਤੇ 1 ਅਪ੍ਰੈਲ ਤੋਂ ਇਹ ਨਿਯਮ ਲਾਗੂ ਹੋ ਜਾਣਗੇ। ਕੇਂਦਰ ਸਰਕਾਰ ਦੇ ਇਸ ਰਵੱਈਏ ਦਾ ਪੰਜਾਬ ਸਰਕਾਰ ਸਮੇਤ ਸਾਰੀਆਂ ਵਿਰੋਧੀਆਂ ਪਾਰਟੀਆਂ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ ਪ੍ਰੰਤੂ ਫਿਰ ਵੀ ਕੇਂਦਰ ਸਰਕਰ ਨੇ ਚੰਡੀਗੜ੍ਹ ਦੇ ਕਰਮਚਾਰੀਆਂ ਨੂੰ ਕੇਂਦਰ ਅਧੀਨ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਚੰਡੀਗੜ੍ਹ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੀਤੀ ਦਾ ਐਲਾਨ ਕੀਤਾ ਸੀ। ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਹੁਣ ਤੱਕ ਪੰਜਾਬ ਸਿਵਲ ਸਰਵਿਸ ਰੂਲ ਲਾਗੂ ਹੁੰਦੇ ਸਨ। ਨਵੇਂ ਨਿਯਮਾਂ ਤਹਿਤ ਇਸ ਨੂੰ ਯੂਨੀਅਨ ਟੈਰੀਟਰੀ ਆਫ਼ ਚੰਡੀਗੜ੍ਹ ਇੰਪਲਾਈਜ਼ ਰੂਲਜ਼ 2022 ਦਾ ਨਾਮ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ ਹੁਣ 60 ਸਾਲ ਹੋਵੇਗੀ ਅਤੇ ਮਹਿਲਾ ਮੁਲਾਜ਼ਮਾਂ ਨੂੰ ਚਾਈਲਡ ਕੇਅਰ ਲਈ 2 ਸਾਲ ਦੀ ਛੁੱਟੀ ਮਿਲੇਗੀ। 12ਵੀਂ ਜਮਾਤ ਤੱਕ 2 ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਭੱਤਾ ਮਿਲੇਗਾ ਜਦਕਿ ਇਸ ਤੋਂ ਇਲਾਵਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੂੰ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਮਿਲਣਗੀਆਂ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …