Breaking News
Home / ਪੰਜਾਬ / ਐਸਜੀਪੀਸੀ ਦਾ 988 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

ਐਸਜੀਪੀਸੀ ਦਾ 988 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

ਪਰਕਾਸ਼ ਸਿੰਘ ਬਾਦਲ ਕੋਲੋਂ ਫਖਰ-ਏ-ਕੌਮ ਦਾ ਐਵਾਰਡ ਵਾਪਸ ਲੈਣ ਦੀ ਉਠੀ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 988 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਅੱਜ ਅੰਮਿ੍ਰਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪਾਸ ਕਰ ਦਿੱਤਾ ਗਿਆ, ਜੋ ਕਰੀਬ 29 ਕਰੋੜ 70 ਲੱਖ ਰੁਪਏ ਘਾਟੇ ਵਾਲਾ ਬਜਟ ਹੈ। ਸਾਲਾਨਾ ਬਜਟ ਲਈ ਸੱਦੇ ਜਨਰਲ ਇਜਲਾਸ ਵਿੱਚ ਇਹ ਬਜਟ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਵਲੋਂ ਪੇਸ਼ ਕੀਤਾ ਗਿਆ। ਉਨ੍ਹਾਂ ਦਸਿਆ ਕਿ ਇਸ ਵਾਰ ਕੁੱਲ ਆਮਦਨ 958 ਕਰੋੜ 45 ਲੱਖ ਰੁਪਏ ਦੇ ਕਰੀਬ ਹੋਣ ਦਾ ਅਨੁਮਾਨ ਹੈ, ਜਦੋਂ ਕਿ ਕੁੱਲ ਖਰਚਾ 988 ਕਰੋੜ 15 ਲੱਖ ਦੇ ਕਰੀਬ ਹੋਣ ਦਾ ਅੰਦਾਜ਼ਾ ਹੈ। ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਵੱਖ-ਵੱਖ 12 ਅਹਿਮ ਮਤੇ ਪੜ੍ਹੇ ਗਏ, ਜਿਨ੍ਹਾਂ ਨੂੰ ਹਾਊਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ। ਇਸ ਦੌਰਾਨ ਵਿਰੋਧੀ ਧਿਰ ਨਾਲ ਸਬੰਧਤ ਕੁੱਝ ਮੈਂਬਰਾਂ ਨੇ ਬਜਟ ਇਜਲਾਸ ਦਾ ਬਾਈਕਾਟ ਵੀ ਕੀਤਾ। ਇਸ ਮੌਕੇ ਤਖਤ ਸਾਹਿਬਾਨਾਂ ਦੇ ਜਥੇਦਾਰ ਵੀ ਹਾਜ਼ਰ ਸਨ। ਉਧਰ ਦੂਜੇ ਪਾਸੇ ਐਸਜੀਪੀਸੀ ਦੇ ਬਾਦਲ ਵਿਰੋਧੀ ਮੈਂਬਰਾਂ ਦੇ ਵਫਦ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਕੋਲੋਂ ਫਖਰ-ਏ-ਕੌਮ ਐਵਾਰਡ ਵਾਪਸ ਲੈ ਲਿਆ ਜਾਵੇ। ਇਸ ਵਫਦ ਵਿਚ ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਮਲਕੀਤ ਸਿੰਘ ਚੰਗਾਲ, ਹਰਪ੍ਰੀਤ ਸਿੰਘ ਗਰਚਾ ਅਤੇ ਅਮਰੀਕ ਸਿੰਘ ਕਿਲ੍ਹਾ ਹਕੀਮਾਂ ਸ਼ਾਮਲ ਸਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …