20.3 C
Toronto
Monday, September 14, 2026
spot_img
Homeਭਾਰਤਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਹੋ ਸਕਦੀ ਹੈ ਰੱਦ

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਹੋ ਸਕਦੀ ਹੈ ਰੱਦ

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਹੋ ਸਕਦੀ ਹੈ ਰੱਦਲਖੀਮਪੁਰ ਮਾਮਲੇ ਦੀ ਨਿਗਰਾਨ ਕਮੇਟੀ ਨੇ ਕੀਤੀ ਸਿਫਾਰਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਬਹੁ ਚਰਚਿਤ ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਸਕਦੀ ਹੈ। ਸੁਪਰੀਮ ਕੋਰਟ ਵਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਨਿਗਰਾਨ ਕਮੇਟੀ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਹੁਣ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਵਾਲੀ ਅਰਜ਼ੀ ’ਤੇ ਸੁਣਵਾਈ 4 ਅਪਰੈਲ ਨੂੰ ਕਰੇਗਾ। ਧਿਆਨ ਰਹੇ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਪੀੜਤਾਂ ਦੇ ਪਰਿਵਾਰਾਂ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਹੈ। ਲਖੀਮਪੁਰ ਖੀਰੀ ਵਿਚ ਪਿਛਲੇ ਸਾਲ ਅਕਤੂਬਰ ਮਹੀਨੇ ਆਸ਼ੀਸ਼ ਮਿਸ਼ਰਾ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਸੀ ਅਤੇ ਇਸ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ। ਇਸ ਤੋਂ ਬਾਅਦ ਹੋਈ ਹਿੰਸਾ ਵਿਚ ਇਕ ਪੱਤਰਕਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਵੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਮੰਨਦਿਆਂ ਜੇਲ੍ਹ ਭੇਜ ਦਿੱਤਾ ਸੀ ਅਤੇ ਬਾਅਦ ਵਿਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ।

 

RELATED ARTICLES
POPULAR POSTS