Breaking News
Home / ਭਾਰਤ / ਗਰੀਬਾਂ ਨੂੰ ਘਰ ਦੇਣਾ ਸਾਡੀ ਪਹਿਲੀ ਤਰਜੀਹ : ਨਰਿੰਦਰ ਮੋਦੀ

ਗਰੀਬਾਂ ਨੂੰ ਘਰ ਦੇਣਾ ਸਾਡੀ ਪਹਿਲੀ ਤਰਜੀਹ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਵੱਲੋਂ ਮੱਧ ਪ੍ਰਦੇਸ਼ ਵਿੱਚ 5 ਲੱਖ ਤੋਂ ਵੱਧ ਘਰਾਂ ਦਾ ਉਦਘਾਟਨ
ਭੋਪਾਲ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ)-ਦਿਹਾਤੀ ਤਹਿਤ ਉਸਾਰੇ ਗਏ ਘਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ)-ਦਿਹਾਤੀ ਤਹਿਤ ਉਸਾਰੇ ਗਏ 5.21 ਲੱਖ ਘਰਾਂ ਦਾ ਉਦਘਾਟਨ ਕੀਤਾ।
ਇਸ ਸਬੰਧੀ ਸਮਾਗਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਗਰੀਬ ਲੋਕਾਂ ਨੂੰ ਘਰ ਮੁਹੱਈਆ ਕਰਾਉਣੇ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੀਐੱਮਏਵਾਈ ਯੋਜਨਾ ਤਹਿਤ ਦੇਸ਼ ਭਰ ਵਿੱਚ 2.5 ਕਰੋੜ ਘਰ ਉਸਾਰੇ ਜਾ ਚੁੱਕੇ ਹਨ ਜਿਨ੍ਹਾਂ ‘ਚੋਂ ਦੋ ਕਰੋੜ ਘਰ ਦਿਹਾਤੀ ਇਲਾਕਿਆਂ ‘ਚ ਹਨ।
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਨੇ ਛਤਰਪੁਰ ਤੋਂ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਲ-ਜਲ ਯੋਜਨਾ ਤਹਿਤ ਦੇਸ਼ ਦੇ 6 ਕਰੋੜ ਪਰਿਵਾਰਾਂ ਦੇ ਘਰਾਂ ਤੱਕ ਜਲ ਸਪਲਾਈ ਪਹੁੰਚਾਈ ਗਈ ਹੈ।
ਉਨ੍ਹਾਂ ਕਿਹਾ ਕਿ 2014 ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੀ ਸਰਕਾਰ ਨੇ ਦੇਸ਼ ਭਰ ਵਿੱਚ ਚਾਰ ਕਰੋੜ ਫਰਜ਼ੀ ਰਾਸ਼ਨ ਕਾਰਡ ਰੱਦ ਕਰਕੇ ਅਨਾਜ ਦੀ ਹੋ ਰਹੀ ਚੋਰੀ ਰੋਕੀ ਤੇ ਇਸ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਇਆ।

 

Check Also

ਭਾਰਤ ਸਰਕਾਰ ਨੇ ਜਨਗਣਨਾ ਨੋਟੀਫਿਕੇਸ਼ਨ ਕੀਤਾ ਜਾਰੀ

  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਂਝੀ ਕੀਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ …