Breaking News
Home / ਪੰਜਾਬ / ਜਲੰਧਰ ‘ਚ ਅਗਰਵਾਲ ਵੈਸ਼ ਮਹਾਂਸੰਮੇਲਨ ਵਿਚ ਵਪਾਰੀਆਂ ਦੇ ਹੱਕ ‘ਚ ਕੀਤੀ ਆਵਾਜ਼ ਬੁਲੰਦ

ਜਲੰਧਰ ‘ਚ ਅਗਰਵਾਲ ਵੈਸ਼ ਮਹਾਂਸੰਮੇਲਨ ਵਿਚ ਵਪਾਰੀਆਂ ਦੇ ਹੱਕ ‘ਚ ਕੀਤੀ ਆਵਾਜ਼ ਬੁਲੰਦ

logo-2-1-300x105-3-300x105ਜਲੰਧਰ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੇ ਜਲੰਧਰ ‘ਚ ਅਗਰਵਾਲ ਵੈਸ਼ ਮਹਾਂਸੰਮੇਲਨ ਵਿਚ ਵਾਅਦਾ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ઠਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਵਿੱਚੋਂ ‘ਛਾਪੇਮਾਰੀ ਰਾਜ’ ਦਾ ਅੰਤ ਕਰ ਦਿੱਤਾ ਜਾਵੇਗਾ।
ਵਿਕਟੋਰੀਆ ਗਾਰਡਨ ਵਿੱਚ ਮਹਾਰਾਜਾ ਅਗਰਸੈਨ ਜੈਯੰਤੀ ਸਬੰਧੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਦਿੱਲੀ ਵਿੱਚ ‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਵਪਾਰੀਆਂ ਅਤੇ ਕਾਰੋਬਾਰੀਆਂ ਉੱਤੇ ਛਾਪੇ ਮਾਰਨੇ ਬੰਦ ਕਰ ਦਿੱਤੇ ਗਏ ਹਨ। ਕੇਜਰੀਵਾਲ ਨੇ ਕਿਹਾ ਕਿ ਛਾਪੇਮਾਰੀ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੀ ਥਾਂ ਬੜਾਵਾ ਦਿੰਦੀ ਹੈ ਅਤੇ ਇਸ ਨਾਲ ਸਰਕਾਰ ਨੂੰ ਵੀ ਟੈਕਸਾਂ ਦਾ ਘਾਟਾ ਪੈਂਦਾ ਹੈ। ਉਨ੍ਹਾਂ ਮੁਤਾਬਕ ਇੰਸਪੈਕਟਰ ਸਰਕਾਰੀ ਖਜ਼ਾਨੇ ਦੀ ਥਾਂ ਆਪਣੀਆਂ ਜੇਬਾਂ ਭਰਨ ਵੱਲ ਵੱਧ ਧਿਆਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ઠਮੋਦੀ ਸਰਕਾਰ ਨੇ ਧਨਾਢ ਘਰਾਣਿਆਂ ਨੂੰ ઠਦੇਸ਼ ਲੁੱਟਣ ਦੀ ਖੁੱਲ੍ਹ ਦਿੱਤੀ ਹੋਈ ਹੈ ਜਿਸ ਦਾ ਅੰਦਾਜ਼ਾ ਕੇਂਦਰ ઠਸਰਕਾਰ ਦੀ ਕਾਲੇ ਧਨ ਸਬੰਧੀ ਗੰਭੀਰਤਾ ਤੋਂ ਲਗਾਇਆ ਜਾ ਸਕਦਾ ਹੈ। ਨਸ਼ੇ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚੋਂ ਇਸ ਨੂੰ ਖ਼ਤਮ ਕਰਨਾ ਪਵੇਗਾ ਅਤੇ ਫਿਰ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਨੌਕਰੀਆਂ ਦੀ ਜ਼ਰੂਰਤ ਹੋਵੇਗੀ ਜਿਸ ਨੂੰ ਉਦਯੋਗ ਵਰਗ ਪੂਰਾ ਕਰੇਗਾ।

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …