10 ਨਵੰਬਰ ਨੂੰ ਕਰਵਾਏ ਜਾਣ ਵਾਲੇ ਸਮਾਗਮ ਵਿਚ ਸਰਕਾਰ ਪਾ ਸਕਦੀ ਹੈ ਰੁਕਾਵਟ
ਚੰਡੀਗੜ੍ਹ/ਬਿਊਰੋ ਨਿਊਜ਼
ਸਰਬੱਤ ਖਾਲਸਾ ਦੇ ਪ੍ਰਬੰਧਕਾਂ ਨੇ ਸੂਬੇ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਸਿੱਖ ਜਥੇਬੰਦੀਆਂ ਦੇ ਵਫਦ ਨੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਰਬੱਤ ਖਾਲਸਾ ਦੇ ਪ੍ਰਬੰਧਕ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਰਾਜਪਾਲ ਨੂੰ ਮੈਮੋਰੰਡਮ ਸੌਂਪਦਿਆਂ ਖਦਸ਼ਾ ਪ੍ਰਗਟਾਇਆ ਹੈ ਕਿ ਸੂਬਾ ਸਰਕਾਰ 10 ਨਵੰਬਰ ਨੂੰ ਕਰਵਾਏ ਜਾਣ ਵਾਲੇ ਸਮਾਗਮ ਵਿਚ ਰੁਕਾਵਟ ਪਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅੰਮ੍ਰਿਤਸਰ ਦੇ ਪਿੰਡ ਚੱਬਾ ਵਿਚ ਕਰਵਾਏ ਗਏ ਸਰਬੱਤ ਖਾਲਸਾ ਦੌਰਾਨ ਮੌਜੂਦ ਸਿੱਖ ਜੱਥੇਬੰਦੀਆਂ ਵੱਲੋਂ ਸੂਬਾ ਸਰਕਾਰ ਤੇ ਐਸ.ਜੀ.ਪੀ.ਸੀ. ‘ਤੇ ਸਿੱਖ ਧਰਮ ਦਾ ਮਾਣ-ਸਨਮਾਨ ਬਰਕਰਾਰ ਨਾ ਰੱਖਣ ਦੇ ਦੋਸ਼ ਲਾਏ ਗਏ ਸਨ। ਸਰਬੱਤ ਖਾਲਸਾ ਦੇ ਇਸ ਇਕੱਠ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤ ਇਕੱਤਰ ਹੋਈ ਸੀ। ਇਸ ਵੱਡੇ ਇਕੱਠ ਨੇ ਸਰਕਾਰ ਦੀ ਨੀਂਦ ਉਡਾ ਦਿੱਤੀ ਸੀ। ਇਸ ਤੋਂ ਬਾਅਦ ਸਮਾਗਮ ਦੇ ਪ੍ਰਬੰਧਕਾਂ ਖਿਲਾਫ ਵੱਖ-ਵੱਖ ਮਾਮਲੇ ਵੀ ਦਰਜ ਕੀਤੇ ਗਏ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …