24.4 C
Toronto
Tuesday, September 16, 2025
spot_img
Homeਪੰਜਾਬਲਾਲ ਸਿੰਘ ਨੇ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਛੱਡੀ ਚੇਅਰਮੈਨੀ

ਲਾਲ ਸਿੰਘ ਨੇ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਛੱਡੀ ਚੇਅਰਮੈਨੀ

ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਉਘੇ ਕਾਂਗਰਸੀ ਆਗੂ ਲਾਲ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਜਦਕਿ ਪੰਜਾਬ ਅੰਦਰ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਅਜਿਹੇ ‘ਚ ਚੇਅਰਮੈਨੀ ਦਾ ਅਹੁਦਾ ਖਾਲੀ ਹੋਣ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਚੁਣੌਤੀ ਪੈਦਾ ਹੋ ਸਕਦੀ ਹੈ। ਹਾਲਾਂਕਿ ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦਾ ਮੰਡੀਆਂ ‘ਚ ਰੁਲਣ ਵਾਲਾ ਸਮਾਂ ਹੁਣ ਖਤਮ ਹੋ ਚੁੱਕਿਆ ਹੈ। ਸੂਬੇ ਦੇ ਕਿਸਾਨ ਮੇਰੇ ‘ਤੇ ਭਰੋਸਾ ਰੱਖਣ। ਪੰਜਾਬ ਸਰਕਾਰ ਨੇ 132 ਲੱਖ ਟਨ ਕਣਕ ਖਰੀਦਣ ਦਾ ਟੀਚਾ ਰੱਖਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਕਣਕ ਦੀ ਖਰੀਦ ਲਈ 2300 ਤੋਂ ਜ਼ਿਆਦਾ ਮੰਡੀਆਂ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਵਿਚ ਬਾਰਦਾਨਾ ਪਹੁੰਚ ਚੁੱਕਿਆ ਹੈ। ਕਣਕ ਦੀ ਖਰੀਦ ਲਈ ਕੇਂਦਰ ਸਰਕਾਰ ਵੱਲੋਂ 24 ਹਜ਼ਾਰ 773 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੇਂ ‘ਤੇ ਰਾਸ਼ੀ ਜਾਰੀ ਕਰਨ ਦੇ ਲਈ ਕੇਂਦਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਫੂਡ ਸਪਲਾਈ ਵਿਭਾਗ ਵੱਲੋਂ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਉਸੇ ਦਿਨ ਕਿਸਾਨਾਂ ਨੂੰ ਪੇਮੈਂਟ ਕਰ ਦਿੱਤੀ ਜਾਵੇਗੀ।

 

RELATED ARTICLES
POPULAR POSTS