ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ‘ਆਪ’ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਂ ਪੱਤਰ ਦੇ ਕੇ ਹੋਈ ਗਲਤੀ ਲਈ ਖਿਮਾ ਯਾਚਨਾ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਇਕ ਸੱਦੇ ‘ਤੇ ਉਹ ਗਊਸ਼ਾਲਾ ਗਏ ਸਨ ਜਿੱਥੇ ਗਊ ਪੂਜਾ ਚੱਲ ਰਹੀ ਸੀ ਤੇ ਪੁਜਾਰੀ ਨੇ ਉਸ ਮੌਕੇ ਗਊ ਦੀ ਪੂਛ ਉਨ੍ਹਾਂ ਦੀ ਦਸਤਾਰ ਨਾਲ ਛੁਹਾਈ ਸੀ। ਉਨ੍ਹਾਂ ਕਿਹਾ ਕਿ ਅਣਜਾਣੇ ਵਿੱਚ ਹੋਈ ਇਸ ਗਲਤੀ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਉਹ ਇਸ ਲਈ ਖਿਮਾ ਯਾਚਨਾ ਕਰਦੇ ਹਨ। ਉਨ੍ਹਾਂ ਖਿਮਾ ਯਾਚਨਾ ਲਈ ਅਕਾਲ ਤਖਤ ਸਾਹਿਬ ‘ਤੇ ਵੀ ਅਰਦਾਸ ਕੀਤੀ ਹੈ। ਇਸ ਸਬੰਧੀ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …