20.6 C
Toronto
Saturday, August 15, 2026
spot_img
Homeਪੰਜਾਬਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ 'ਚ ਇਕ ਪ੍ਰਕਾਸ਼ਕ ਸਮੇਤ ਦੋ ਵਿਅਕਤੀ...

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ‘ਚ ਇਕ ਪ੍ਰਕਾਸ਼ਕ ਸਮੇਤ ਦੋ ਵਿਅਕਤੀ ਗ੍ਰਿਫਤਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ‘ਚ ਇਕ ਪ੍ਰਕਾਸ਼ਕ ਸਮੇਤ ਦੋ ਵਿਅਕਤੀ ਗ੍ਰਿਫਤਾਰਜਲੰਧਰ ਸ਼ਹਿਰ ‘ਚੋਂ ਲੰਘਦੀ ਨਹਿਰ ਵਿਚੋਂ ਮਿਲੇ ਸਨ ਪਾਵਨ ਸਰੂਪ ਦੇ ਅੰਗ
ਜਲੰਧਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਮਾਮਲੇ ਵਿਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਪੁਲਿਸ ਨੇ ਦਾਅਵਾ ਕੀਤਾ ਹੈ। ਜਲੰਧਰ ਪੁਲਿਸ ਨੇ ਇਸ ਮਾਮਲੇ ਵਿਚ ਇੱਕ ਪ੍ਰਕਾਸ਼ਕ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਗਹਿਰਾਈ ਨਾਲ ਪੁੱਛਗਿੱਛ ਕਰ ਰਹੀ ਹੈ। ਦਰਅਸਲ ਨਹਿਰ ਵਿਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਮਿਲਣ ਤੋਂ ਬਾਅਦ ਸਿੱਖ ਸੰਗਤਾਂ ਵਿਚ ਭਾਰੀ ਰੋਸ ਸੀ। ਇਸ ਨੂੰ ਲੈ ਕੇ ਪ੍ਰਦਰਸ਼ਨ ਵੀ ਹੋਇਆ ਸੀ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਜਲੰਧਰ ਸ਼ਹਿਰ ਵਿਚੋਂ ਲੰਘਦੀ ਨਹਿਰ ਵਿਚੋਂ ਪਾਵਨ ਸਰੂਪ ਅਤੇ ਸ੍ਰੀਮਦ ਭਗਵਤ ਗੀਤਾ ਦੇ ਪੱਤਰੇ ਮਿਲੇ ਸਨ।
ਪੁਲਿਸ ਮੁਤਾਬਕ ਨਹਿਰ ਵਿਚੋਂ ਬਰਾਮਦ ਕੀਤਾ ਗਏ ਪਰੂਫ 1987 ਵਿਚ ਅੰਮ੍ਰਿਤਸਰ ਦੇ ਪ੍ਰਕਾਸ਼ਕ ਜਵਾਹਰ ਸਿੰਘ ਕ੍ਰਿਪਾਲ ਸਿੰਘ ਐਂਡ ਕੰਪਨੀ ਵਲੋਂ ਤਿਆਰ ਕੀਤੇ ਗਏ ਸਨ। ਜਾਂਚ ਦੌਰਾਨ ਸ਼ੱਕ ਦੀ ਸੂਈ ਘੁੰਮੀ ਤਾਂ ਪੁਲਿਸ ਨੇ ਪ੍ਰਕਾਸ਼ਕ ਰਘੁਵੀਰ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸਆਈਟੀ ਵੱਲੋਂ ਰਘੁਵੀਰ ਤੋਂ ਪੁੱਛਗਿੱਛ ਕੀਤੀ ਜਾਏਗੀ।

RELATED ARTICLES
POPULAR POSTS