Breaking News
Home / ਪੰਜਾਬ / ਪੁਲਿਸ ਭਰਤੀ ਦਾ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ‘ਚ ਟੈਂਕੀ ‘ਤੇ ਚੜ੍ਹੇ ਬੇਰੁਜ਼ਗਾਰ ਨੌਜਵਾਨ

ਪੁਲਿਸ ਭਰਤੀ ਦਾ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ‘ਚ ਟੈਂਕੀ ‘ਤੇ ਚੜ੍ਹੇ ਬੇਰੁਜ਼ਗਾਰ ਨੌਜਵਾਨ

ਕਿਹਾ : ਪਹਿਲਾਂ ਭਗਵੰਤ ਮਾਨ ਘਰ ਆਉਂਦੇ ਸਨ ਮਿਲਣ ਲਈ, ਹੁਣ ਮਿਲਦੇ ਨਹੀਂ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਖਿਲਾਫ਼ ਬੇਰੁਜ਼ਗਾਰਾਂ ਦਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ‘ਚ ਰੁਜ਼ਗਾਰ ਦੀ ਮੰਗ ਨੂੰ ਲੈ ਨੌਜਵਾਨ ਟੈਂਕੀ ‘ਤੇ ਚੜ੍ਹ ਗਏ ਹਨ। ਟੈਂਕੀ ‘ਤੇ ਚੜ੍ਹੇ ਨੌਜਵਾਨ 6 ਸਾਲ ਪਹਿਲਾਂ ਪੁਲਿਸ ‘ਚ ਭਰਤੀ ਹੋਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਤਾਂ ਭਗਵੰਤ ਮਾਨ ਘਰ-ਘਰ ਮਿਲਣ ਲਈ ਆਉਂਦੇ ਸਨ ਪ੍ਰੰਤੂ ਹੁਣ ਉਹ ਕਿਸੇ ਨੂੰ ਮਿਲਦੇ ਨਹੀਂ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਨੌਕਰੀ ਨਹੀਂ ਮਿਲ ਜਾਂਦੀ ਉਹ ਘਰ ਨਹੀਂ ਜਾਣਗੇ। ਪ੍ਰਦਰਸ਼ਨ ਕਰ ਰਹੇ ਨਵਦੀਪ ਸਿੰਘ ਅਤੇ ਅਮਨਦੀਪ ਕੌਰ ਨੇ ਦੱਸਿਆ ਕਿ 2016 ‘ਚ 7416 ਖਾਲੀ ਸਥਾਨਾਂ ਲਈ ਉਨ੍ਹਾਂ ਨੂੰ ਭਰਤੀ ਕੀਤਾ ਗਿਆ ਸੀ ਅਤੇ ਇਹ ਮਾਮਲਾ ਪਿਛਲੇ 6 ਸਾਲਾਂ ਤੋਂ ਲਟਕ ਰਿਹਾ ਹੈ, ਜਦਕਿ ਭਰਤੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਪ੍ਰੰਤੂ ਉਨ੍ਹਾਂ ਨੂੰ ਡਿਊਟੀ ‘ਤੇ ਤਾਇਨਾਤ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਸਰਕਾਰ ਬਣਦਿਆਂ ਹੀ ਪਹਿਲ ਦੇ ਆਧਾਰ ‘ਤੇ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ। ਲੰਘੀ 22 ਮਾਰਚ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਦੇ ਸੰਗਰੂਰ ਸਥਿਤ ਘਰ ਮੂਹਰੇ ਧਰਨਾ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਦੇ ਓਐਸਡੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਫਿਰ ਸਾਨੂੰ ਚੰਡੀਗੜ੍ਹ ਬੁਲਾਇਆ ਗਿਆ ਪ੍ਰੰਤੂ ਸਾਡੇ ਕੋਲੋਂ ਮੰਗ ਲੈ ਕੇ ਕਿਹਾ ਕਿ ਤੁਹਾਡੇ ਮਸਲੇ ਬਾਰੇ ਸੋਚਿਆ ਜਾਵੇਗਾ ਪ੍ਰੰਤੂ ਸਾਡੀ ਮੁਲਾਕਾਤ ਮੁੱਖ ਮੰਤਰੀ ਨਾਲ ਨਹੀਂ ਕਰਵਾਈ ਗਈ।
ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਸੁਖਵਿੰਦਰ ਸਿੰਘ, ਮਹਾਂਵੀਰ ਸਿੰਘ, ਜਗਜੀਤ ਸਿੰਘ ਵਾਸੀ ਜ਼ਿਲ੍ਹਾ ਫਰੀਦਕੋਟ, ਹੈਪੀ ਸਿੰਘ ਅੰਮ੍ਰਿਤਸਰ, ਜਗਦੀਪ ਸਿੰਘ ਬਟਾਲਾ, ਤਿੰਨ ਲੜਕੀਆਂ ਬਿਮਲਾ ਫਾਜ਼ਿਲਕਾ, ਮਨਪ੍ਰੀਤ ਕੌਰ ਗੁਰਦਾਸਪੁਰ ਅਤੇ ਕ੍ਰਿਸ਼ਨਾ ਵਾਸੀ ਮਾਨਸਾ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਕਰੀਬ 550 ਉਮੀਦਵਾਰ ਹਨ ਜੋ ਭਰਤੀ ਪ੍ਰਕਿਰਿਆ ਪੂਰੀ ਹੋਣ ਦੀ ਉਡੀਕ ਕਰ ਰਹੇ ਹਨ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਪੁਲਿਸ ਵਿਚ 10 ਹਜ਼ਾਰ ਨੌਜਵਾਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਸਾਲ 2016 ਦੀ ਭਰਤੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇ।

 

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …