Breaking News
Home / ਪੰਜਾਬ / ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਨਸ਼ਿਆਂ ਖਿਲਾਫ ਤੇ ਔਰਤਾਂ ਨੂੰ ਜਾਗਰੂਕ ਕਰਨ ਲਈ ਸੇਵਾਵਾਂ ਦੇਣ ਦੀ ਪੇਸ਼ਕਸ਼
ਚੰਡੀਗੜ੍ਹ/ਬਿਊਰੋ ਨਿਊਜ਼
ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਹੈ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਹਾਜ਼ਰ ਰਹੇ। ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਹਰਨਾਜ਼ ਨੇ ਕਿਹਾ ਕਿ ਉਹ ਪੰਜਾਬ ਦੀ ਬਿਹਤਰੀ ਲਈ ਕੁਝ ਕਰਨਾ ਚਾਹੁੰਦੀ ਹਨ। ਉਹ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਔਰਤਾਂ ਦੀ ਭਲਾਈ ਸਣੇ ਕਈ ਅਜਿਹੇ ਕੰਮ ਹਨ, ਜਿਸ ਵਿੱਚ ਉਹ ਵਧ-ਚੜ੍ਹ ਕੇ ਹਿੱਸਾ ਲੈ ਸਕਦੀ ਹੈ। ਮੁੱਖ ਮੰਤਰੀ ਨੇ ਹਰਨਾਜ਼ ਕੌਰ ਸੰਧੂ ਨੂੰ 21 ਸਾਲਾਂ ਬਾਅਦ ਮਿਸ ਯੂਨੀਵਰਸ ਦਾ ਖਿਤਾਬ ਵਾਪਸ ਭਾਰਤ ਲਿਆ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ।ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਲੜਕੀ ਹਿਜਾਬ ਪਾਉਣਾ ਚਾਹੁੰਦੀ ਹੈ ਜਾਂ ਨਹੀਂ, ਇਹ ਉਸ ਦੀ ਮਰਜ਼ੀ ਹੈ। ਜੇ ਕੋਈ ਉਸ ‘ਤੇ ਹਾਵੀ ਹੋਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਅੱਗੇ ਆ ਕੇ ਬੋਲਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਉਨ੍ਹਾਂ ਦੀ ਮਰਜ਼ੀ ਅਨੁਸਾਰ ਹੀ ਜਿਉਣ ਦੇਣਾ ਚਾਹੀਦਾ ਹੈ। ਦੱਸਣਯਗ ਹੈ ਕਿ ਹਰਨਾਜ਼ ਕੌਰ ਸੰਧੂ ਚੰਡੀਗੜ੍ਹ ਦੇ ਸੈਕਟਰ-42 ਸਥਿਤ ਕਾਲਜ ਤੋਂ ਗ੍ਰੈਜੂਏਸ਼ਨ ਕਰਨ ਦੇ ਨਾਲ-ਨਾਲ ਥੀਏਟਰ ਵਿੱਚ ਹਿੱਸਾ ਲੈਂਦੀ ਰਹੀ ਹੈ। ਉਸ ਨੇ ਸਾਲ 2017 ਵਿੱਚ ਪਹਿਲੀ ਵਾਰ ਸਟੇਜ ‘ਤੇ ਪੇਸ਼ਕਾਰੀ ਦਿੱਤੀ ਸੀ। ਇਸੇ ਤੋਂ ਚਲਦਿਆਂ ਉਸ ਨੇ ਫੈਸ਼ਨ ਜਗਤ ਵਿੱਚ ਪੈਰ ਰੱਖ ਕੇ ਮਿਸ ਯੂਨੀਵਰਸ ਦਾ ਖਿਤਾਬ ਹਾਸਲ ਕੀਤਾ। ਹਰਨਾਜ਼ ਕੌਰ ਪਬਲਿਕ ਐਡਮਿਨਿਸਟ੍ਰੇਸ਼ਨ ਦੀ ਪੜ੍ਹਾਈ ਕਰ ਰਹੀ ਹੈ, ਉਹ ਆਈਏਐੱਸ ਅਧਿਕਾਰੀ ਬਣਨਾ ਚਾਹੁੰਦੀ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …