Breaking News
Home / ਪੰਜਾਬ / ਪੰਜਾਬ ਚੋਣਾਂ ‘ਚ ਹਾਰ ਦੀ ਸਮੀਖਿਆ ਲਈ ਅਕਾਲੀ ਦਲ ਨੇ ਸਬ-ਕਮੇਟੀ ਬਣਾਈ

ਪੰਜਾਬ ਚੋਣਾਂ ‘ਚ ਹਾਰ ਦੀ ਸਮੀਖਿਆ ਲਈ ਅਕਾਲੀ ਦਲ ਨੇ ਸਬ-ਕਮੇਟੀ ਬਣਾਈ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ਦੀ ਸਮੀਖਿਆ ਅਤੇ ਮੰਥਨ ਲਈ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ 13 ਮੈਂਬਰੀ ਸਬ-ਕਮੇਟੀ ਬਣਾਈ ਹੈ। ਇਹ ਕਮੇਟੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਫੀਡਬੈਕ ਲਵੇਗੀ।
ਸਬ-ਕਮੇਟੀ ਬਣਾਉਣ ਦਾ ਫੈਸਲਾ ਪਾਰਟੀ ਦੀ 16 ਮੈਂਬਰੀ ਉੱਚ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਬ-ਕਮੇਟੀ ਦੋ ਹਫਤਿਆਂ ਵਿੱਚ ਆਪਣੀ ਰਿਪੋਰਟ ਉੱਚ ਕਮੇਟੀ ਨੂੰ ਸੌਂਪੇਗੀ।
ਉਨ੍ਹਾਂ ਕਿਹਾ ਕਿ ਸਬ-ਕਮੇਟੀ ਨੂੰ ਹੇਠਲੇ ਪੱਧਰ ਤੱਕ ਪਾਰਟੀ ਵਰਕਰਾਂ ਤੇ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਫੀਡਬੈਕ ਲੈਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਦੇ ਆਧਾਰ ‘ਤੇ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …