17.1 C
Toronto
Monday, September 28, 2026
spot_img
Homeਪੰਜਾਬਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਕਰੋ ਲਾਂਭੇ : ਸਿਮਰਨਜੀਤ ਸਿੰਘ ਮਾਨ

ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਕਰੋ ਲਾਂਭੇ : ਸਿਮਰਨਜੀਤ ਸਿੰਘ ਮਾਨ

ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਕਰੋ ਲਾਂਭੇ : ਸਿਮਰਨਜੀਤ ਸਿੰਘ ਮਾਨਧੂਰੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜ਼ਮੀਨਾਂ ਬਾਦਲਾਂ ਨੇ ਆਪਣੇ ਚਹੇਤਿਆਂ ਨੂੰ ਦੇ ਕੇ ਗੁਰੂ ਘਰਾਂ ਦਾ ਨੁਕਸਾਨ ਕੀਤਾ ਹੈ। ਇਨ੍ਹਾਂ ਜ਼ਮੀਨਾਂ ਦੀ ਨਿਲਾਮੀ ਸਰਕਾਰੀ ਭਾਅ ‘ਤੇ ਲੋਕਾਂ ਦੇ ਸਾਹਮਣੇ ਹੋਣੀ ਚਾਹੀਦੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਰਫ਼ੋਂ ਸਿਰੋਪਿਆਂ ਉੱਪਰ 18 ਕਰੋੜ ਰੁਪਏ ਖ਼ਰਚ ਕਰਨ ਦੇ ਸੋਸ਼ਲ ਮੀਡੀਆ ‘ਤੇ ਚੱਲ ਰਹੇ ਪ੍ਰਚਾਰ ‘ਤੇ ਸੁਆਲ ਖੜ੍ਹੇ ਕਰਦਿਆਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।
ਉਨ੍ਹਾਂ ਪੰਜਾਬ ਦੇ ਗੁਰੂ ਘਰਾਂ ਨੂੰ ਬਾਦਲਾਂ ਤੋਂ ਮੁਕਤ ਕਰਵਾਉਣ ਲਈ ਸਾਰੀਆਂ ਪੰਥਕ ਧਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ‘ਆਪ’ ਵੱਲੋਂ ਰਾਜ ਸਭਾ ਵਿੱਚ ਭੇਜੇ ਪੰਜ ਮੈਂਬਰ ਆਮ ਨਹੀਂ, ਖ਼ਾਸ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੁੱਧੀਜੀਵੀਆਂ ਦੀ ਘਾਟ ਨਹੀਂ ਹੈ, ਗ਼ੈਰ-ਪੰਜਾਬੀਆਂ ਨੂੰ ਰਾਜ ਸਭਾ ਮੈਂਬਰ ਬਣਾਉਣ ਤੋਂ ਸਾਫ ਹੋ ਗਿਆ ਹੈ ਕਿ ਪੰਜਾਬ ਸਰਕਾਰ ਵੀ ਦਿੱਲੀ ਤੋਂ ਚੱਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ, ਪੰਜਾਬ ਦੇ ਪਾਣੀਆਂ, ਕੇਂਦਰੀ ਪੂਲ ਵਿੱਚੋਂ ਪੰਜਾਬ ਲਈ ਬਿਜਲੀ ਦੀ ਕਟੌਤੀ ਕਰਨ ਤੇ ਹੋਰ ਮਾਮਲਿਆਂ ਵਿੱਚ ਕੇਂਦਰ ਸਰਕਾਰ ਦੀ ਬੇਲੋੜੀ ਦਖ਼ਲਅੰਦਾਜ਼ੀ ਪੰਜਾਬ ਤੋਂ ਇਲਾਵਾ ਦੇਸ਼ ਦੀਆਂ ਘੱਟ ਗਿਣਤੀ ਕੌਮਾਂ ਲਈ ਖ਼ਤਰਾ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕੇਂਦਰ ਵੱਲੋਂ ਲਏ ਜਾ ਰਹੇ ਪੰਜਾਬ ਵਿਰੋਧੀ ਫ਼ੈਸਲਿਆਂ ਦਾ ਸੂਬੇ ਦੇ ਰਾਜ ਸਭਾ ਅਤੇ ਲੋਕ ਸਭਾ ਮੈਂਬਰਾਂ ਨੂੰ ਸਖਤ ਵਿਰੋਧ ਕਰਨਾ ਚਾਹੀਦਾ ਹੈ।

 

RELATED ARTICLES
POPULAR POSTS