ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਪਿੰਡ ਵਾਲੀ ਰਿਹਾਇਸ਼ ‘ਚ ਸੰਤੁਲਨ ਵਿਗੜਨ ਕਾਰਨ ਡਿੱਗ ਗਏ ਜਿਸ ਕਰਕੇ ਉਨ੍ਹਾਂ ਦੇ ਗੋਡੇ ‘ਤੇ ਸੱਟ ਵੱਜ ਗਈ। ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹਾਲਾਂਕਿ, ਉਹ ਲੰਬੀ ਹਲਕੇ ਵਿੱਚ ਆਪਣਾ ਧੰਨਵਾਦੀ ਦੌਰਾ ਕਰਦਿਆਂ ਚਾਰ ਪਿੰਡਾਂ ‘ਚ ਗਏ। ਉਨ੍ਹਾਂ ਆਪਣੀ ਕਾਰ ‘ਚ ਬੈਠਿਆਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਵੀ ਕੀਤਾ।