Breaking News
Home / ਪੰਜਾਬ / ਮਜੀਠੀਆ ਆਪਣੇ ਖਿਲਾਫ ਦਰਜ ਕੇਸ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪੁੱਜੇ

ਮਜੀਠੀਆ ਆਪਣੇ ਖਿਲਾਫ ਦਰਜ ਕੇਸ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪੁੱਜੇ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਪਣੇ ‘ਤੇ ਦਰਜ ਕੇਸ ਰੱਦ ਕਰਾਉਣ ਲਈ ਸੁਪਰੀਮ ਕੋਰਟ ਚਲੇ ਗਏ ਹਨ। ਇਹ ਕੇਸ ਅਕਾਲੀ ਆਗੂ ਖਿਲਾਫ ਪੰਜਾਬ ਪੁਲਿਸ ਨੇ ਐਨਡੀਪੀਐੱਸ ਤਹਿਤ ਦਰਜ ਕੀਤੇ ਸਨ। ਮਜੀਠੀਆ ਨੂੰ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹੀ 23 ਫਰਵਰੀ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਸੀ। ਇਹ ਛੋਟ ਵਿਧਾਨ ਸਭਾ ਚੋਣਾਂ ਕਾਰਨ ਦਿੱਤੀ ਗਈ ਸੀ। ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ਼ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਪ੍ਰੰਤੂ ਉਹ ਚੋਣ ਹਾਰ ਗਏ ਅਤੇ ਉਨ੍ਹਾਂ ਮਗਰੋਂ ਅਦਾਲਤ ਵਿਚ ਸਮਰਪਣ ਕਰ ਦਿੱਤਾ ਸੀ। ਇਸ ਵੇਲੇ ਮਜੀਠੀਆ ਪਟਿਆਲਾ ਜੇਲ੍ਹ ‘ਚ ਹੈ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਵਿਸ਼ੇਸ਼ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਆਪਣੇ ‘ਤੇ ਦਰਜ ਕੇਸਾਂ ਨੂੰ ਸਿਆਸਤ ਤੋ ਪ੍ਰੇਰਿਤ ਦੱਸਿਆ ਹੈ ਤੇ ਦਲੀਲ ਦਿੱਤੀ ਹੈ ਕਿ ਇਨ੍ਹਾਂ ਕੇਸਾਂ ਦੀ ਜਾਂਚ ਪਹਿਲਾਂ ਹੀ ਉੱਚ ਪੁਲਿਸ ਅਧਿਕਾਰੀ ਕਰ ਚੁੱਕੇ ਹਨ।

 

Check Also

ਪੰਜਾਬ ’ਚ ਨੈਸ਼ਨਲ ਹਾਈਵੇ ਅਥਾਰਟੀ ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੱਖ ਸਕੱਤਰ ਨੇ ਡੀਜੀਪੀ ਨੂੰ ਤੁਰੰਤ ਮਾਮਲਾ ਦਰਜ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : …