20.1 C
Toronto
Tuesday, September 23, 2025
spot_img
Homeਭਾਰਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰਾਂ ’ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰਾਂ ’ਤੇ ਕੀਤੀ ਚਰਚਾ

9ਵੀਂ, 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨਾਲ ਕੀਤੀ ਗੱਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਪ੍ਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦੌਰਾਨ 9ਵੀਂ, 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨਾਲ ਗੱਲ ਕੀਤੀ। ਇਹ ਪ੍ਰੋਗਰਾਮ ਦਿੱਲੀ ਦੇ ਤਾਲਕਟੋਰਾ ਸਟੇਡੀਅਮ ’ਚ ਆਯੋਜਿਤ ਕੀਤਾ ਗਿਆ, ਢਾਈ ਘੰਟੇ ਚੱਲੇ ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਨਰਿੰਦਰ ਮੋਦੀ ਨੇ ਲਗਭਗ 1 ਹਜ਼ਾਰ ਵਿਦਿਆਰਥੀਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬਹੁਤ ਹੀ ਸਰਲ ਸ਼ਬਦਾਂ ਵਿਚ ਦਿੱਤੇ। ਪੜ੍ਹਾਈ ਤੋਂ ਇਲਾਵਾ ਖੇਡਾਂ ਵੱਲ ਜਾਣ ਲਈ ਵੀ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਆਨਲਾਈਨ ਮਾਧਿਅਮ ਰਾਹੀਂ ਵੀ ਪ੍ਰੋਗਰਾਮ ਵਿਚ ਲੱਖਾਂ ਵਿਦਿਆਰਥੀ, ਅਧਿਆਪਕ ਅਤੇ ਬੱਚਿਆਂ ਦੇ ਮਾਪੇ ਵੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਦਾ ਇਹ ਪੰਜਵਾਂ ‘ਪਰੀਕਸ਼ਾ ਪੇ ਚਰਚਾ 2022’ ਪ੍ਰੋਗਰਾਮ ਹੈ। 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀ ਜੋ ਕਰੋਨਾ ਮਹਾਮਾਰੀ ਕਾਰਨ ਦੋ ਸਾਲ ਬਾਅਦ ਆਫਲਾਈਨ ਪ੍ਰੀਖਿਆ ਦੇਣ ਜਾ ਰਹੇ ਹਨ, ਉਹ ਬਹੁਤ ਤਣਾਅ ਵਿਚ ਹਨ ਅਤੇ ਪ੍ਰਧਾਨ ਮੰਤਰੀ ਵੱਲੋਂ ਅੱਜ ਦਿੱਤੇ ਗਏ ਸੁਝਾਅ ਵਿਦਿਆਰਥੀਆਂ ਦੇ ਤਣਾਅ ਨੂੰ ਦੂਰ ਕਰਨ ਵਿਚ ਮਦਦ ਕਰਨਗੇ।

 

RELATED ARTICLES
POPULAR POSTS