Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਹੋਇਆ ਜ਼ੋਰਦਾਰ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਹੋਇਆ ਜ਼ੋਰਦਾਰ ਹੰਗਾਮਾ

ਹਰਪਾਲ ਚੀਮਾ ਤੇ ਪ੍ਰਤਾਪ ਬਾਜਵਾ ਵਿਚਾਲੇ ਹੋਈ ਤਿੱਖੀ ਬਹਿਸ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ। ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਚੰਡੀਗੜ੍ਹ ਦੇ ਮੁੱਦੇ ’ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਨੂੰ ਘੇਰ ਲਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਨ ਲਈ ਵਿਧਾਨ ਸਭਾ ’ਚ ਮਤਾ ਪੇਸ਼ ਕੀਤਾ। ਇਸ ਦੀ ਪ੍ਰੋੜਤਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਲੋਕ ਸਭਾ ’ਚ ਕੇਵਲ ਭਗਵੰਤ ਮਾਨ ਹੀ ਪੰਜਾਬ ਦੇ ਮੁੱਦੇ ਚੁੱਕਦੇ ਸਨ, ਜਿਸ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਇਤਰਾਜ਼ ਕਰਦੇ ਹੋਏ ਕਿਹਾ ਕਿ ਭਗਵੰਤ ਹੀ ਨਹੀਂ ਬਾਕੀ ਸੰਸਦ ਮੈਂਬਰ ਵੀ ਲੋਕ ਸਭਾ ’ਚ ਪੰਜਾਬ ਦੇ ਮੁੱਦੇ ਚੁੱਕਦੇ ਸਨ। ਇਸ ਤੋਂ ਬਾਅਦ ਸਦਨ ’ਚ ਰੌਲਾ-ਰੱਪਾ ਸ਼ੁਰੂ ਹੋ ਗਿਆ ਤਾਂ ਹਰਪਾਲ ਚੀਮਾ ਨੇ ਉਨ੍ਹਾਂ ’ਤੇ ਤੰਜ ਕਸਦਿਆਂ ਪੁੱਛਿਆ ਕਿ ਤੁਹਾਡਾ ਵਿਰੋਧੀ ਧਿਰ ਦਾ ਆਗੂ ਕੌਣ ਹੈ, ਉਸ ਨੂੰ ਅੱਗੇ ਲੈ ਕੇ ਆਓ।
ਇਸ ਮੌਕੇ ਭਗਵੰਤ ਮਾਨ ਨੇ ਬਾਜਵਾ ’ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਕੁੱਝ ਨਹੀਂ ਕੀਤਾ। ਉਨ੍ਹਾਂ ਬਾਜਵਾ ਨੂੰ ਕਿਹਾ ਕਿ ਉਹ ਸਾਢੇ ਚਾਰ ਸਾਲਾਂ ’ਚ ਸਿਸਵਾਂ ਮਹਿਲ ਦੇ ਦਰਵਾਜ਼ੇ ਹੀ ਖੁੱਲ੍ਹਵਾ ਲੈਂਦੇ, ਇਹੀ ਬਹੁਤ ਸੀ।

Check Also

ਦਿੱਲੀ ਏਅਰਪੋਰਟ ਤੋਂ ਪਰਤ ਰਹੇ ਬਜ਼ੁਰਗ ਜੋੜੇ ’ਤੇ ਹੋਇਆ ਹਮਲਾ

ਮਲੋਟ/ਬਿਊਰੋ ਨਿਊਜ਼ : ਦਿੱਲੀ ਏਅਰਪੋਰਟ ਤੋਂ ਵਾਪਸ ਪਰਤ ਰਹੇ ਪੰਜਾਬ ਦੇ ਮਲੋਟ ਦੇ ਰਹਿਣ ਵਾਲੇ …