Breaking News
Home / ਭਾਰਤ / ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ’ਚ 250 ਰੁਪਏ ਦਾ ਵਾਧਾ

ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ’ਚ 250 ਰੁਪਏ ਦਾ ਵਾਧਾ

19 ਕਿਲੋ ਵਾਲਾ ਸਿਲੰਡਰ ਹੁਣ 2553 ਰੁਪਏ ਵਿਚ ਮਿਲੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਹੀ ਸਰਕਾਰੀ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਚੋਖਾ ਵਾਧਾ ਕੀਤਾ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕੀਤੇ ਵਾਧੇ ਨਾਲ ਹੋਟਲਾਂ ਅਤੇ ਰੈਸਟੋਰੈਂਟਾਂ ’ਤੇ ਵੱਡਾ ਅਸਰ ਦਿਖਾਈ ਦੇਵੇਗਾ। ਇਸ ਦਾ ਪ੍ਰਭਾਵ ਆਮ ਜਨਤਾ ਦੀ ਜੇਬ ’ਤੇ ਵੀ ਪੈਣਾ ਲਾਜ਼ਮੀ ਹੈ ਕਿਉਂਕਿ ਲਾਗਤ ’ਚ ਵਾਧਾ ਹੋਣ ਕਾਰਨ ਬਾਹਰੀ ਖਾਣੇ ਦੀਆਂ ਕੀਮਤਾਂ ਵੀ ਵਧ ਜਾਣਗੀਆਂ। ਤੇਲ ਕੰਪਨੀਆਂ ਵੱਲੋਂ ਅੱਜ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 250 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। 19 ਕਿਲੋਗ੍ਰਾਮ ਵਾਲਾ ਇਹ ਸਿਲੰਡਰ ਹੁਣ 2553 ਰੁਪਏ ਵਿਚ ਉਪਲਬਧ ਹੋਵੇਗਾ ਜਦਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ ਫਿਲਹਾਲ ਕੋਈ ਵਾਧਾ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਲੰਘੀ 22 ਮਾਰਚ ਨੂੰ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ, ਜਿਸ ਨਾਲ ਘਰੇਲੂ ਗੈਸ ਸਿਲੰਡਰ ਦੀ ਕੀਮਤ 950 ਰੁਪਏ ਨੂੰ ਢੁੱਕ ਗਈ ਹੈ।

 

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …