Breaking News
Home / ਪੰਜਾਬ / ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਕਿਸਾਨਾਂ ਦੇ ਨਾਂ ਜਾਰੀ ਕੀਤੀ ਅਡਵਾਈਜ਼ਰੀ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਕਿਸਾਨਾਂ ਦੇ ਨਾਂ ਜਾਰੀ ਕੀਤੀ ਅਡਵਾਈਜ਼ਰੀ

ਕਣਕ ਨੂੰ ਅੱਗ ਤੋਂ ਬਚਾਉਣ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਗਈ ਹੈ ਅਤੇ ਕਈ ਥਾਵਾਂ ’ਤੇ ਕਣਕ ਦੀ ਵਾਢੀ ਵੀ ਸ਼ੁਰੂ ਹੋ ਗਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ ਦੇ ਨਾਂ ਇਕ ਅਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਖੇਤ ਮਜ਼ਦੂਰ ਕਣਕ ਦੇ ਖੇਤ ਵਿਚ ਬੀੜੀ-ਸਿਗਰਟ ਨਾ ਪੀਣ ਦਿੱਤੀ ਜਾਵੇ, ਉਥੇ ਹੀ ਬਾਂਸ ਜਾਂ ਲਕੜੀ ਦੇ ਡੰਡੇ ਨਾਲ ਬਿਜਲੀ ਦੀਆਂ ਤਾਰਾਂ ਨੂੰ ਨਾ ਛੇੜਿਆ ਜਾਵੇ ਕਿਉਂਕਿ ਇਸ ਨਾਲ ਸਪਾਰਕਿੰਗ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਪੰਜਾਬ ਸਟੇਟ ਪਾਵਰਕੌਮ ਨੇ ਕਣਕ ਨੂੰ ਅੱਗ ਲੱਗਣ ਜਾਂ ਬਿਜਲੀ ਦੀਆਂ ਤਾਰਾਂ ’ਚ ਖਰਾਬੀ ਦੇ ਸਬੰਧ ’ਚ ਹੈਲਪਲਾਈਨ ਨੰਬਰ 96461-06835 ਵੀ ਜਾਰੀ ਕੀਤੇ ਹਨ ਤਾਂ ਜੋ ਕਣਕ ਦੀ ਫਸਲ ਨੂੰ ਅੱਗ ਨਾ ਲੱਗ ਸਕੇ। ਇਸ ਸਬੰਧੀ ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਕਿਸਾਨਾਂ ਨੂੰ ਵੀ ਚੌਕਸ ਕੀਤਾ ਹੈ। ਪਾਵਰਕੌਮ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਬਿਜਲੀ ਲਾਈਨ ’ਚ ਸਪਾਰਕਿੰਗ ਹੋ ਰਹੀ ਹੋਵੇ ਤਾਂ ਇਸ ਦੀ ਸੂਚਨਾ ਤੁਰੰਤ ਬਿਜਲੀ ਵਿਭਾਗ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਜੇਕਰ ਖੇਤਰ ਉਪਰੋਂ ਲੰਘਣ ਵਾਲੀ ਲਾਈਨ ਦੀਆਂ ਤਾਰਾਂ ਢਿੱਲੀਆਂ ਹਨ ਤਾਂ ਇਸ ਦੀ ਸੂਚਨਾ ਸਬੰਧਤ ਐਸਡੀਓ ਜਾਂ ਕੰਟਰੋਲ ਰੂਮ ਨੂੰ ਦਿੱਤੀ ਜਾਵੇ।

 

Check Also

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ

ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …