18.7 C
Toronto
Monday, September 14, 2026
spot_img
Homeਪੰਜਾਬਜੰਗ ਮਸਲੇ ਦਾ ਹੱਲ ਨਹੀਂ : ਕੈਪਟਨ ਅਮਰਿੰਦਰ

ਜੰਗ ਮਸਲੇ ਦਾ ਹੱਲ ਨਹੀਂ : ਕੈਪਟਨ ਅਮਰਿੰਦਰ

ਜੰਗ ਮਸਲੇ ਦਾ ਹੱਲ ਨਹੀਂ : ਕੈਪਟਨ ਅਮਰਿੰਦਰਪਰ ਪਾਕਿਸਤਾਨ ਨੂੰ ਕਰਾਰਾ ਜਵਾਬ ਦੇਣਾ ਜ਼ਰੂਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਨਾਲ ਜੰਗ ਦੇ ਹੱਕ ਵਿੱਚ ਨਹੀਂ ਹਨ। ਕੈਪਟਨ ਨੇ ਕਿਹਾ ਹੈ ਕਿ ਜੇਕਰ ਜੰਗ ਲੱਗਦੀ ਹੈ ਤਾਂ ਸਭ ਤੋਂ ਵੱਧ ਨੁਕਸਾਨ ਪੰਜਾਬ ਦੇ ਲੋਕਾਂ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੰਗ ਇਸ ਮਸਲੇ ਦਾ ਹਲ ਨਹੀਂ ਪਰ ਭਾਰਤ ਸਰਕਾਰ ਤੇ ਭਾਰਤੀ ਫੌਜ ਨੂੰ ਪਾਕਿਸਤਾਨ ਨੂੰ ਕਰਾਰਾ ਜਵਾਬ ਜ਼ਰੂਰ ਦੇਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਅੱਜ ਅਟਾਰੀ ਹਲਕੇ ਦੇ ਮਹਾਵਾ ਪਿੰਡ ਨੇੜੇ ਡਿਫੈਂਸ ਡਰੇਨ ਵਿੱਚ ਡਿੱਗੀ ਸਕੂਲ ਬੱਸ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਲਈ ਪਹੁੰਚੇ ਸਨ। ਕੈਪਟਨ ਨੇ ਸਕੂਲ ਬੱਸ ਹਾਦਸੇ ਦੇ ਮਾਮਲੇ ਦੀ ਜਾਂਚ ਕਰਕੇ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਿੱਥੇ ਗੱਡੀ ਦਾ ਡਰਾਈਵਰ ਜ਼ਿੰਮੇਵਾਰ ਹੈ, ਉੱਥੇ ਹੀ ਸਕੂਲ ਮੈਨੇਜਮੈਂਟ ਵੀ ਜਿੰਮੇਵਾਰ ਹੈ। ਕਿਉਂਕਿ ਜੇਕਰ ਸਕੂਲ ਦੇ ਬੱਚਿਆਂ ਲਈ ਗੱਡੀਆਂ ਦੇਣ ਵਾਲਾ ਠੇਕੇਦਾਰ ਬੱਚਿਆਂ ਨੂੰ ਪੁਰਾਣੀਆਂ ਗੱਡੀਆਂ ਵਿੱਚ ਬੈਠਣ ਲਈ ਮਜਬੂਰ ਕਰਦਾ ਸੀ ਤਾਂ ਸਕੂਲ ਪ੍ਰਸ਼ਾਸਨ ਨੇ ਉਸ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਵੱਲੋਂ ਇਨ੍ਹਾਂ ਬੱਚਿਆਂ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰਨ ਵਾਲੇ ਦੋ ਮਨਰੇਗਾ ਮਜ਼ਦੂਰਾਂ ਨੂੰ ਵੀ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

RELATED ARTICLES
POPULAR POSTS