ਮਰਨ ਵਾਲਿਆਂ ’ਚ ਕਾਂਗਰਸੀ ਸਰਪੰਚ ਦਾ ਪਤੀ ਵੀ ਸ਼ਾਮਲ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਫੁੱਲੜਾ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਖੂਨੀ ਟਕਰਾਅ ਹੋ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਚਲਾਈਆਂ ਗੋਲੀਆਂ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਇਸ ਘਟਨਾ ’ਚ ਕਾਂਗਰਸੀ ਸਰਪੰਚ ਦੇ ਪਤੀ ਸਮੇਤ ਤਿੰਨ ਹੋਰਾਂ ਦੀ ਮੌਤ ਹੋ ਗਈ। ਇਕ ਧਿਰ ਦੇ ਮਿ੍ਰਤਕਾਂ ਦੀ ਪਛਾਣ ਨਿਸ਼ਾਨ ਸਿੰਘ, ਸੁਖਰਾਜ ਸਿੰਘ ਤੇ ਜੈਮਲ ਸਿੰਘ ਵਾਸੀ ਪਿੰਡ ਫੁੱਲੜਾ ਵਜੋਂ ਹੋਈ ਹੈ ਅਤੇ ਦੂਜੀ ਧਿਰ ਦੇ ਮਨਿੰਦਰ ਸਿੰਘ ਦੀ ਪਹਿਚਾਣ ਪਿੰਡ ਖੈਰਾਬਾਦ ਥਾਣਾ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਫੁੱਲੜਾ ਦੇ ਕਾਂਗਰਸੀ ਆਗੂ ਸੁਖਰਾਜ ਸਿੰਘ ਅਤੇ ਉਸ ਦੇ ਸਾਥੀ ਦਰਿਆ ਬਿਆਸ ਨਾਲ ਲੱਗਦੀ 100 ਏਕੜ ਵਿਵਾਦਤ ਜ਼ਮੀਨ ਉੱਪਰ ਗਏ ਸਨ ਜਿਥੇ ਉਨ੍ਹਾਂ ਦਾ ਵਿਰੋਧੀ ਧਿਰ ਨਾਲ ਝਗੜਾ ਹੋ ਗਿਆ ਸੀ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …