Breaking News
Home / ਭਾਰਤ / ਰਵਨੀਤ ਬਿੱਟੂ ਦੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਮਚਾਈ ਹਲਚਲ

ਰਵਨੀਤ ਬਿੱਟੂ ਦੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਮਚਾਈ ਹਲਚਲ

ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਹੋਈਆਂ ਸ਼ੁਰੂ
ਨਵੀਂ ਦਿੱਲੀ/ਬਿਊਰੋ ਨਿਊਜ਼
ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ਵਿਚ ਹੋਈ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਚਲ ਵੀ ਮਚ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਹੁਣ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਵੀ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਨਾਲ ਸਬੰਧਤ ਮੁੱਦਿਆਂ ਬਾਰੇ ਗੱਲਬਾਤ ਕੀਤੀ ਹੈ। ਧਿਆਨ ਰਹੇ ਕਿ ਰਵਨੀਤ ਬਿੱਟੂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਦੌੜ ਵਿਚ ਵੀ ਸ਼ਾਮਲ ਹਨ। ਰਵਨੀਤ ਬਿੱਟੂੁ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹਾਰ ਤੋਂ ਬਾਅਦ ਜੰਮ ਕੇ ਭੜਾਸ ਵੀ ਕੱਢੀ ਸੀ ਅਤੇ ਉਨ੍ਹਾਂ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ’ਤੇ ਸਿਆਸੀ ਨਿਸ਼ਾਨੇ ਵੀ ਸਾਧੇ ਸਨ।

 

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …