19.9 C
Toronto
Friday, October 2, 2026
spot_img
Homeਪੰਜਾਬਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗਪਿੰਡਾਂ ਦੇ ਲੋਕਾਂ ਕੋਲ ਪਹੁੰਚ ਕਰਨ ਦੀ ਕੀਤੀ ਹਦਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਵੱਡੇ ਅਧਿਕਾਰੀਆਂ ਨਾਲ ਅੱਜ ਸੋਮਵਾਰ ਨੂੰ ਮੀਟਿੰਗ ਕੀਤੀ ਹੈ। ਇਸ ਮੌਕੇ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ’ਤੇ ਖਾਸ ਕਰਕੇ ਪਿੰਡਾਂ ਦੇ ਲੋਕਾਂ ਤੱਕ ਪਹੁੰਚ ਕਰਨ। ਮੁੱਖ ਮੰਤਰੀ ਨੇ ਸੂਬੇ ਵਿੱਚ ਚੱਲ ਰਹੀ ਅਨਾਜ ਖਰੀਦ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਦਫਤਰਾਂ ਵਿੱਚ ਹੁੰਦੀ ਖੱਜਲ ਖੁਆਰੀ ਨੂੰ ਘਟਾਉਣ ਅਤੇ ਅਧਿਕਾਰੀਆਂ ਨੂੰ ਲੋਕਾਂ ਲਈ ਹਰ ਸਮੇਂ ਮੌਜੂਦ ਰਹਿਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸੇ ਦੌਰਾਨ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

 

RELATED ARTICLES
POPULAR POSTS