ਅਦਾਲਤ ਵਿਚ ਸੁਣਵਾਈ 11 ਅਪ੍ਰੈਲ ਤੱਕ ਟਲੀ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਤਸਕਰੀ ਦੇ ਮਾਮਲੇ ਵਿਚ ਘਿਰੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਕੋਲੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਵਿਚ ਮਜੀਠੀਆ ਦੀ ਅਰਜ਼ੀ ’ਤੇ ਸੁਣਵਾਈ ਟਲ ਗਈ ਹੈ ਅਤੇ ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ। ਧਿਆਨ ਰਹੇ ਕਿ ਮਜੀਠੀਆ ਖਿਲਾਫ ਮੁਹਾਲੀ ਵਿਚ ਡਰੱਗ ਮਾਮਲੇ ਨੂੰ ਲੈ ਕੇ ਕੇਸ ਦਰਜ ਹੋਇਆ ਸੀ ਅਤੇ ਮਜੀਠੀਆ ਨੇ ਸੁਪਰੀਮ ਕੋਰਟ ਪਹੁੰਚ ਕਰਕੇ ਇਹ ਕੇਸ ਖਾਰਜ ਕਰਨ ਦੀ ਮੰਗ ਕੀਤੀ ਸੀ। ਇਸ ਸਮੇਂ ਬਿਕਰਮ ਮਜੀਠੀਆ ਨਸ਼ਾ ਤਸਕਰੀ ਦੇ ਆਰੋਪਾਂ ਹੇਠ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ ਅਤੇ ਅਜੇ ਤੱਕ ਮਜੀਠੀਆ ਨੂੰ ਜ਼ਮਾਨਤ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਵੀ ਬਦਲ ਦਿੱਤਾ ਸੀ।
Check Also
ਸੁਖਬੀਰ ਸਿੰਘ ਬਾਦਲ ਦੇ ਪੈਰ ਦੀ ਪੀਜੀਆਈ ਚੰਡੀਗੜ੍ਹ ’ਚ ਕੀਤੀ ਗਈ ਸਰਜਰੀ
ਸੰਤੁਲਨ ਵਿਗੜਨ ਕਰਕੇ ਲੰਘੇ ਕੱਲ੍ਹ ਪੈਰ ਦੀ ਉਂਗਲ ’ਚ ਹੋਇਆ ਸੀ ਫਰੈਕਚਰ ਚੰਡੀਗੜ੍ਹ/ਬਿਊਰੋ ਨਿਊਜ਼ : …