Breaking News
Home / ਭਾਰਤ / ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ

ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ

ਅਸ਼ੀਸ਼ ਮਿਸ਼ਰਾ ਘਟਨਾ ਸਥਾਨ ’ਤੇ ਸੀ ਮੌਜੂੁਦ – ਸਬੂਤਾਂ ਤੋਂ ਹੁੰਦੀ ਹੈ ਪੁਸ਼ਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁੁਪਰੀਮ ਕੋਰਟ ਨੂੰ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ। ਕਮੇਟੀ ਨੇ ਰਿਪੋਰਟ ਵਿਚ ਕਿਹਾ ਹੈ ਕਿ ਸਿੱਟ ਨੇ ਅਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਯੂਪੀ ਸਰਕਾਰ ਨੂੰ ਦੋ ਵਾਰੀ ਸਿਫਾਰਸ਼ ਕੀਤੀ ਸੀ। ਕਮੇਟੀ ਨੇ ਕਿਹਾ ਕਿ ਸਬੂਤਾਂ ਤੋਂ ਪੁਸ਼ਟੀ ਹੁੰਦੀ ਹੈ ਕਿ ਘਟਨਾ ਸਥਾਨ ’ਤੇ ਅਸ਼ੀਸ਼ ਮਿਸ਼ਰਾ ਮੌਜੂਦ ਸੀ। ਜ਼ਿਕਰਯੋਗ ਹੈ ਕਿ ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਵਿਚ ਪਿਛਲੇ ਸਾਲ ਅਕਤੂਬਰ ਮਹੀਨੇ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਇਕ ਗੱਡੀ ਆਣ ਚੜ੍ਹੀ ਸੀ ਅਤੇ ਇਸ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ। ਇਸ ਤੋਂ ਬਾਅਦ ਹੋਈ ਹਿੰਸਾ ਵਿਚ ਇਕ ਪੱਤਰਕਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਵੀ ਮੌਤ ਹੋ ਗਈ ਸੀ। ਦੱਸਿਆ ਗਿਆ ਸੀ ਕਿ ਜਿਹੜੀ ਗੱਡੀ ਨੇ ਕਿਸਾਨਾਂ ਨੂੰ ਕੁਚਲਿਆ ਸੀ, ਉਸ ਗੱਡੀ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਅਸ਼ੀਸ਼ ਮਿਸ਼ਰਾ ਬੈਠਾ ਹੋੇਇਆ ਸੀ। ਦੋਸ਼ੀ ਪਾਏ ਜਾਣ ਤੋਂ ਬਾਅਦ ਅਸ਼ੀਸ਼ ਮਿਸ਼ਰਾ ਦੀ ਗਿ੍ਰਫਤਾਰੀ ਹੋ ਗਈ ਸੀ ਅਤੇ ਬਾਅਦ ਵਿਚ ਹਾਈਕੋਰਟ ਨੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਅੱਜ ਵੀ ਅਸ਼ੀਸ਼ ਮਿਸ਼ਰਾ ਮਾਮਲੇ ਸਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ ਅਤੇ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …