ਕਿਹਾ : ਲੰਬੀ ’ਚ ਧਰਨਾ ਦੇ ਰਹੇ ਕਿਸਾਨਾਂ ’ਤੇ ਦਰਜ ਹੋਏ ਪਰਚੇ ਹੋਣਗੇ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ’ਚ ਕਿਸਾਨਾਂ ਅਤੇ ਰੈਵੇਨਿਊ ਅਫ਼ਸਰਾਂ ਦਰਮਿਆਨ ਹੋਏ ਝਗੜੇ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਲੰਬੀ ਵਿਖੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਦਰਜ ਕੀਤੇ ਗਏ ਸਾਰੇ ਪਰਚੇ ਰੱਦ ਹੋਣਗੇ। ਇਸ ਤੋਂ ਇਲਾਵਾ ਮੁਕਤਸਰ ਦੇ ਡੀਸੀ ਅਤੇ ਡੀਐਸਪੀ ’ਤੇ ਵੀ ਪੰਜਾਬ ਸਰਕਾਰ ਵੱਲੋਂ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਧਿਆਨ ਰਹੇ ਕਿ ਲੰਬੀ ਵਿਖੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੁਝ ਦਿਨ ਪਹਿਲਾਂ ਕਿਸਾਨਾਂ ਅਤੇ ਰੈਵੇਨਿਊ ਅਫ਼ਸਰਾਂ ਦਰਮਿਆਨ ਟਕਰਾਅ ਹੋ ਗਿਆ ਸੀ, ਜਿਸ ਤੋਂ ਬਾਅਦ ਪਟਵਾਰੀ ਅਤੇ ਰੈਵੇਨਿਊ ਅਫ਼ਸਰ ਹੜਤਾਲ ’ਤੇ ਚਲੇ ਗਏ ਸਨ।
Check Also
ਪਟਿਆਲਾ ਜ਼ਿਲ੍ਹੇ ਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ’ਚ ਕੀਤਾ ਗਿਆ ਸ਼ਾਮਲ
ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ …