Breaking News
Home / ਪੰਜਾਬ / ਹਰਿਆਣਾ ਦੀ ਖੱਟਰ ਸਰਕਾਰ ਨੇ ਚੰਡੀਗੜ੍ਹ ’ਤੇ ਹੱਕ ਜਤਾਉਣ ਵਾਲਾ ਪੰਜਾਬ ਦਾ ਮਤਾ ਕੀਤਾ ਰੱਦ

ਹਰਿਆਣਾ ਦੀ ਖੱਟਰ ਸਰਕਾਰ ਨੇ ਚੰਡੀਗੜ੍ਹ ’ਤੇ ਹੱਕ ਜਤਾਉਣ ਵਾਲਾ ਪੰਜਾਬ ਦਾ ਮਤਾ ਕੀਤਾ ਰੱਦ

ਪੰਜਾਬ ਕੋਲੋਂ ਪਾਣੀ ਅਤੇ ਹਿੰਦੀ ਬੋਲਦੇ ਇਲਾਕੇ ਵੀ ਮੰਗੇ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵੱਲੋਂ ਵੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ’ਤੇ ਆਪਣਾ ਹੱਕ ਜਤਾਉਣ, ਹਿੰਦੀ ਬੋਲਦੇ ਇਲਾਕੇ ਹਰਿਆਣਾ ਨੂੰ ਸੌਂਪਣ ਦੇ ਨਾਲ-ਨਾਲ ਐਸ ਵਾਈ ਐਲ ਦੇ ਮੁੱਦੇ ਨੂੰ ਲੈ ਕੇ ਵੀ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਵਿਰੋਧੀ ਧਿਰ ਸਮੇਤ ਸਾਰਿਆਂ ਵੱਲੋਂ ਸਰਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਵਿਧਾਨ ਸਭਾ ’ਚ ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ’ਤੇ ਆਪਣਾ ਹੱਕ ਜਤਾਉਣ ਵਾਲਾ ਪੰਜਾਬ ਦਾ ਦਾਅਵਾ ਹਰਿਆਣਾ ਨੂੰ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਰਿਆਣ ਦੀ ਰਾਜਧਾਨੀ ਹੈ ਅਤੇ ਰਹੇਗੀ। ਧਿਆਨ ਰਹੇ ਕਿ 1 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ’ਚ ਕੇਂਦਰੀ ਨਿਯਮ ਲਾਗੂ ਕਰਨ ਵਾਲੇ ਮਤੇ ਨੂੰ ਰੱਦ ਕਰਦਿਆਂ, ਚੰਡੀਗੜ੍ਹ ’ਤੇ ਆਪਣਾ ਹੱਕ ਜਤਾਉਣ ਵਾਲਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਹਰਿਆਣਾ ਦੀ ਖੱਟਰ ਸਰਕਾਰ ਸਮੇਤ ਸਾਰੀਆਂ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੇ ਪਾਸ ਕੀਤੇ ਗਏ ਮਤੇ ਵਿਰੋਧ ਕੀਤਾ ਜਾ ਰਿਹਾ ਸੀ।

 

Check Also

ਭਾਜਪਾ ਆਗੂ ਤੀਕਸ਼ਣ ਸੂਦ ਨੇ ਹੁਸ਼ਿਆਰਪੁਰ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਚੁੱਕੇ ਸਵਾਲ

ਕਿਹਾ : ਨਜਾਇਜ਼ ਮਾਈਨਿੰਗ ਕਾਰਨ ਬਰਸਾਤੀ ਪਾਣੀ ਪਿੰਡਾਂ ’ਚ ਹੋ ਸਕਦਾ ਹੈ ਦਾਖਲ ਹੁਸ਼ਿਆਰਪੁਰ/ਬਿਊਰੋ ਨਿਊਜ਼ …