22.4 C
Toronto
Saturday, August 15, 2026
spot_img
Homeਪੰਜਾਬਭਗਵੰਤ ਮਾਨ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਹੋਈ ਤਿਆਰ

ਭਗਵੰਤ ਮਾਨ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਹੋਈ ਤਿਆਰ

ਭਗਵੰਤ ਮਾਨ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਹੋਈ ਤਿਆਰਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਦੀ ਪੂਰੀ ਤਿਆਰੀ ਕਰ ਲਈ ਹੈ। ਜਿਸ ਦੇ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਪੁਲਿਸ ਅਫ਼ਸਰਾਂ ਨਾਲ ਮੀਟਿੰਗ ’ਚ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਗਿਆ। ਐਂਟੀ ਗੈਂਗਸਟਰ ਟਾਸਕ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਫ਼ਸਰਾਂ ਵੱਲੋਂ ਕੀਤੀ ਜਾਵੇਗੀ, ਜਿਨ੍ਹਾਂ ਵੱਲੋਂ ਪੂਰੇ ਪੰਜਾਬ ਅੰਦਰ ਕਿਤੇ ਵੀ ਕਾਰਵਾਈ ਕੀਤੀ ਜਾ ਸਕੇਗੀ ਅਤੇ ਇਸ ਦੇ ਲਈ ਸਪੈਸ਼ਲ ਥਾਣੇ ਵੀ ਬਣਾਏ ਜਾਣਗੇ। ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਹਰ ਜ਼ਿਲ੍ਹੇ ਦਾ ਐਸ ਐਸ ਪੀ ਅਤੇ ਪੁਲਿਸ ਕਮਿਸ਼ਨਰ ਟਾਸਕ ਫੋਰਸ ਨਾਲ ਤਾਲਮੇਲ ਰੱਖੇਗਾ। ਇਸ ਟਾਸਕ ਫੋਰਸ ਨੂੰ ਪੰਜਾਬ ਸਰਕਾਰ ਅਨੁਸਾਰ ਸਪੈਸ਼ਲ ਪਾਵਰ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਅੱਜ ਦੀ ਮੀਟਿੰਗ ਵਿਚ ਸਾਰੇ ਜਿਲ੍ਹਿਆਂ ਦੇ ਐਸ ਐਸ ਪੀ ਅਤੇ ਪੁਲਿਸ ਕਮਿਸ਼ਨਰ ਵੀ ਮੌਜੂਦ ਸਨ।

 

RELATED ARTICLES
POPULAR POSTS