1.8 C
Toronto
Saturday, November 15, 2025
spot_img
Homeਭਾਰਤਕੇਜਰੀਵਾਲ ਤੇ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਕੀਤਾ ਰੋਡ...

ਕੇਜਰੀਵਾਲ ਤੇ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਕੀਤਾ ਰੋਡ ਸ਼ੋਅ

ਕਿਹਾ : ਸਾਨੂੰ ਰਾਜਨੀਤੀ ਨਹੀਂ ਆਉਂਦੀ, ਪ੍ਰੰਤੂ ਦੇਸ਼ ਭਗਤੀ ਆਉਂਦੀ ਹੈ
ਮੰਡੀ/ਬਿਊਰੋ ਨਿਊਜ਼
ਪੰਜਾਬ ਦਾ ਚੋਣ ਮੈਦਾਨ ਫਤਿਹ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਦੇਵ ਭੂਮੀ ਹਿਮਾਚਲ ਪ੍ਰਦੇਸ਼ ਵੱਲ ਰੁਖ ਕੀਤਾ ਹੈ, ਜਿਸ ਦੇ ਚਲਦਿਆਂ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਗ੍ਰਹਿ ਜ਼ਿਲ੍ਹੇ ਮੰਡੀ ਵਿਖੇ ਰੋਡ ਸ਼ੋਅ ਕੀਤਾ ਗਿਆ। ਰੋਡ ਸ਼ੋਅ ਦੌਰਾਨ ਆਪਣੇ ਸੰਬੋਧਨ ’ਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਿਮਾਚਲ ਆ ਕੇ ਬਹੁਤ ਚੰਗਾ ਲੱਗ ਰਿਹਾ ਹੈ। ਉਨ੍ਹਾਂ ਹਿਮਾਚਲ ਵਾਸੀਆਂ ਵੱਲੋਂ ਕੀਤੇ ਗਏ ਭਰਵੇਂ ਸਵਾਗਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕੇਜਰੀਵਾਲ ਨੇ ਹਿਮਾਚਲ ਵਾਸੀਆਂ ਨੂੰ ਕਿਹਾ ਕਿ ਤੁਸੀਂ ਸਾਰੀਆਂ ਰਾਜਨੀਤਿਕ ਪਾਰਟੀ ਨੂੰ ਪਰਖ ਕੇ ਦੇਖ ਲਿਆ ਹੈ, ਇਕ ਵਾਰ ਸਾਨੂੰ ਵੀ ਪਰਖ ਕੇ ਵੇਖੋ ਤੁਹਾਨੂੰ ਫਰਕ ਪਤ ਲੱਗ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਪਹਿਲਾਂ ਸਾਨੂੰ ਅੰਗਰੇਜ਼ਾਂ ਨੇ ਗੁਲਾਮੀ ਦਿੱਤੀ। ਹੁਣ ਭਾਜਪਾ ਅਤੇ ਕਾਂਗਰਸ ਨੇ ਸਾਨੂੰੂ ਪੰਜ-ਪੰਜ ਸਾਲ ਲੁੱਟਿਆ ਅਤੇ ਟੁਕੜਿਆਂ ’ਚ ਸਾਨੂੰ ਗੁਲਾਮੀ ਦਿੱਤੀ। ਉਨ੍ਹਾਂ ਕਿਹਾ ਕਿ ਹਰ ਵਾਰ ਉਹੀ ਭਾਸ਼ਣ, ਉਹੀ ਵਾਅਦੇ ਪ੍ਰੰਤੂ ਨਵਾਂ ਕੁੱਝ ਵੀ ਨਹੀਂ। ਮਾਨ ਨੇ ਅੱਗੇ ਕਿਹਾ ਕਿ ਹੁਣ ਭਗਵਾਨ ਨੇ ਆਪਣਾ ਝਾੜੂ ਭੇਜਿਆ ਹੈ ਜੋ ਰਾਜਨੀਤੀ ਦੀ ਸਫਾਈ ਕਰਨ ਦੇ ਲਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਤੁਸੀਂ, ਚੰਗੀ ਸਿੱਖਿਆ, ਚੰਗੀ ਸਿਹਤ ਅਤੇ ਬਿਜਲੀ-ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਆਪਣੇ ਆਪ ਨੂੰ ਵੋਟ ਦਿਓ। ਰੋਡ ਸ਼ੋਅ ਦੌਰਾਨ ਆਮ ਆਦਮੀ ਪਾਰਟੀ ਦੇ ਕਾਰਕੁੰਨ ਵੱਡੀ ਗਿਣਤੀ ਵਿਚ ਤਿਰੰਗੇ ਝੰਡੇ ਲੈ ਕੇ ਪਹੁੰਚੇ ਹੋਏ ਸਨ।

RELATED ARTICLES
POPULAR POSTS