ਨਜਾਇਜ਼ ਮਾਈਨਿੰਗ ਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਭੁਪਿੰਦਰ ਹਨੀ ਜੇਲ੍ਹ ’ਚ ਹੈ ਬੰਦ
ਜਲੰਧਰ/ਬਿਊਰੋ ਨਿਊਜ਼
ਨਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ 20 ਅਪ੍ਰੈਲ ਤੱਕ ਭੁਪਿੰਦਰ ਹਨੀ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਧਿਆਨ ਰਹੇ ਕਿ ਲੰਘੀ 18 ਜਨਵਰੀ ਨੂੰ ਭੁਪਿੰਦਰ ਸਿੰਘ ਹਨੀ ਦੇ ਮੁਹਾਲੀ ਸਥਿਤ ਘਰ ’ਤੇ ਈਡੀ ਵੱਲੋਂ ਰੇਡ ਕੀਤੀ ਗਈ ਸੀ, ਜਿਸ ਦੌਰਾਨ ਉਸ ਦੇ ਘਰੋਂ ਈਡੀ ਨੇ 8 ਕਰੋੜ ਰੁਪਏ ਨਕਦ ਅਤੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਸਨ। ਜਦੋਂਕਿ ਭੁਪਿੰਦਰ ਹਨੀ ਦੇ ਇਕ ਸਾਥੀ ਕੋਲੋਂ ਵੀ 2 ਕਰੋੜ ਰੁਪਏ ਬਰਾਮਦ ਹੋਏ ਸਨ। ਇਸ ਤੋਂ ਬਾਅਦ ਈਡੀ ਵੱਲੋਂ ਭੁਪਿੰਦਰ ਹਨੀ ਨੂੰ ਗਿ੍ਰਫ਼ਤਾਰ ਕਰਕੇ ਉਸ ਨੂੰ ਰਿਮਾਂਡ ’ਤੇ ਲੈ ਕੇ ਹਨੀ ਕੋਲੋਂ ਪੁੱਛਗਿੱਛ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …