ਪਾਣੀ ਅਤੇ ਖੂਨ ਇਕੱਠੇ ਨਹੀਂ ਚੱਲ ਸਕਦੇ : ਮੋਦੀ
ਪਾਕਿ ਦੀ ਅੱਧੀ ਤੋਂ ਜ਼ਿਆਦਾ ਆਬਾਦੀ ਸਿੰਧੂ ਨਦੀ ਦੇ ਸਹਾਰੇ
ਨਵੀਂ ਦਿੱਲੀ/ਬਿਊਰੋ ਨਿਊਜ਼
ਉੜੀ ਹਮਲੇ ਕਾਰਨ ਸਿੰਧੂ ਜਲ ਸਮਝੌਤਾ ਰੱਦ ਹੋ ਸਕਦਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਧੂ ਸਮਝੌਤਾ ਰੱਦ ਕਰਨ ਦੇ ਮੁੱਦੇ ‘ਤੇ ਵਿਚਾਰ ਸਾਂਝੇ ਕੀਤੇ। ਮੋਦੀ ਨੇ ਕਿਹਾ ਕਿ ਪਾਣੀ ਅਤੇ ਖੂਨ ਇਕੱਠੇ ਨਹੀਂ ਵਹਿ ਸਕਦੇ। 56 ਸਾਲ ਪਹਿਲਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਸਿੰਧੂ ਨਦੀ ਸਮਝੌਤਾ ਹੋਇਆ ਸੀ। ਸਿੰਧੂ ਦੇ ਪਾਣੀ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਇੰਨਾ ਸੌਖਾ ਵੀ ਨਹੀਂ ਰਹਿਣ ਵਾਲਾ ਕਿਉਂਕਿ ਚੀਨ ਇਸ ਵਿਚ ਭਾਰਤ ਖਿਲਾਫ ਅੜਿੱਕਾ ਬਣ ਸਕਦਾ ਹੈ।
ਉੜੀ ਹਮਲੇ ਤੋਂ ਬਾਅਦ ਪਾਕਿਸਤਾਨ ਦੀਆਂ ਹਰਕਤਾਂ ਦਾ ਜਵਾਬ ਦੇਣ ਲਈ ਭਾਰਤ ਨੇ ਪਲਾਨ ਤਿਆਰ ਕੀਤਾ ਹੈ। ਜੇਕਰ ਉਸ ‘ਤੇ ਮੋਹਰ ਲੱਗ ਜਾਂਦੀ ਹੈ ਤਾਂ ਫਿਰ ਪਾਕਿਸਤਾਨ ਦਾ ਇਹ ਹਾਲ ਹੋਣ ਵਾਲਾ ਹੈ। ਦੋ ਦਿਨ ਪਹਿਲਾਂ ਮੋਦੀ ਪਾਕਿਸਤਾਨ ਨੂੰ ਅਲੱਗ-ਥਲੱਗ ਕਰਨ ਦੀ ਗੱਲ ਕਹਿ ਚੁੱਕੇ ਹਨ ਤੇ ਉਸ ਦੀ ਸ਼ੁਰੂਆਤ ਸਿੰਧੂ ਨਦੀ ਦੇ ਪਾਣੀ ‘ਤੇ ਬਰੇਕ ਲਾ ਕੇ ਕੀਤੀ ਜਾ ਸਕਦੀ ਹੈ। ਜੰਮੂ-ਕਸ਼ਮੀਰ ਹੁੰਦੇ ਹੋਏ ਪਾਕਿਸਤਾਨ ਵਿਚ ਵਹਿਣ ਵਾਲੀ ਸਿੰਧੂ ਨਦੀ ਉਥੋਂ ਦੀ ਲਾਈਫ ਲਾਈਨ ਮੰਨੀ ਜਾਂਦੀ ਹੈ। ਪਾਕਿਸਤਾਨ ਦੀ ਅੱਧੀ ਤੋਂ ਜ਼ਿਆਦਾ ਆਬਾਦੀ ਦੀ ਪਿਆਸ ਇਸੇ ਤੋਂ ਬੁਝਦੀ ਹੈ। ਖੇਤੀ ਤੋਂ ਇਲਾਵਾ ਪਾਕਿਸਤਾਨ ਵਿਚ 10 ਹਜ਼ਾਰ ਮੈਗਾਵਾਟ ਬਿਜਲੀ ਇਸ ਤੋਂ ਹੀ ਪੈਦਾ ਹੁੰਦੀ ਹੈ। ਜ਼ਿਕਰਯੋਗ ਹੈ ਕਿ 1960 ਵਿਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੇ ਪਾਕਿਸਤਾਨੀ ਸ਼ਾਸਕ ਅਯੂਬ ਖਾਨ ਵਿਚ ਸਮਝੌਤਾ ਹੋਇਆ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …