Breaking News
Home / ਪੰਜਾਬ / ਪੰਜਾਬ ’ਚ 21 ਦਿਨਾਂ ਦੌਰਾਨ 18 ਕਤਲ

ਪੰਜਾਬ ’ਚ 21 ਦਿਨਾਂ ਦੌਰਾਨ 18 ਕਤਲ

ਵਿਰੋਧੀਆਂ ਨੇ ਘੇਰੀ ਆਮ ਆਦਮੀ ਪਾਰਟੀ ਦੀ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਦੇਖਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਘਿਰਦੀ ਜਾ ਰਹੀ ਹੈ। ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿਚ ਇਕ ਤੋਂ ਬਾਅਦ ਇਕ ਕਤਲ ਹੋ ਰਹੇ ਹਨ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ, ਪਰਗਟ ਸਿੰਘ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 18 ਕਤਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਨ੍ਹਾਂ ਘਟਨਾਵਾਂ ਨੂੰ ਰੋਕਣ ਦੀ ਬਜਾਏ ਗੁਜਰਾਤ ਅਤੇ ਹਿਮਾਚਲ ’ਚ ਘੁੰਮ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 21 ਦਿਨਾਂ ਦੌਰਾਨ 18 ਕਤਲ ਹੋ ਚੁੱਕੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …