ਧਰਨੇ ਵਿਚ ਪਹੁੰਚੇ ਨਵਜੋਤ ਸਿੰਘ ਸਿੱਧੂ
ਫਰੀਦਕੋਟ/ਬਿਊੁਰੋ ਨਿਊਜ਼
ਬਹਿਬਲ ਕਲਾਂ ਗੋਲੀਕਾਂਡ ਮਾਮਲਾ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਵੀ ਪ੍ਰੀਖਿਆ ਦੀ ਘੜੀ ਬਣਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਇਨਸਾਫ ਦੀ ਮੰਗ ਕਰ ਰਹੇ ਪੀੜਤ ਪਰਿਵਾਰਾਂ ਨੇ ਅੱਜ ਬਠਿੰਡਾ-ਕੋਟਕਪੂਰਾ ਨੈਸ਼ਨਲ ਹਾਈਵੇ ਜਾਮ ਕਰਕੇ ਧਰਨਾ ਲਗਾ ਦਿੱਤਾ। ਪੀੜਤਾਂ ਨੇ ਇਹ ਧਰਨਾ ਅਣਮਿੱਥੇ ਸਮੇਂ ਲਈ ਲਗਾਉਣ ਦਾ ਐਲਾਨ ਵੀ ਕੀਤਾ। ਪੀੜਤ ਪਰਿਵਾਰਾਂ ਦਾ ਆਰੋਪ ਹੈ ਕਿ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਬਹਿਬਲ ਕਲਾਂ ਗੋਲੀਕਾਂਡ ਦੇ ਸਾਜਿਸ਼ਕਰਤਾ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਆਰੋਪੀਆਂ ਕੋਲੋਂ ਸੁਰੱਖਿਆ ਵੀ ਵਾਪਸ ਲੈ ਲੈਣੀ ਚਾਹੀਦੀ ਹੈ। ਇਸ ਧਰਨੇ ਵਿਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਸ਼ਾਮਲ ਹੋਏ। ਧਿਆਨ ਰਹੇ ਕਿ ਫਰੀਦਕੋਟ ਇਲਾਕੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਵਿਰੋਧ ਵਿਚ ਸਿੱਖ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ’ਤੇ ਪੁਲਿਸ ’ਤੇ ਗੋਲੀ ਚਲਾ ਦਿੱਤੀ ਸੀ। ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਖਰਾਜ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਚਲਾਈ ਗਈ ਗੋਲੀ ਦੌਰਾਨ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਸੁਖਰਾਜ ਸਿੰਘ ਨੇ ਕਿਹਾ ਕਿ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ।